ਖੰਨਾ ’ਚ ਰੁਕਿਆ ਸੀਵਰੇਜ ਦਾ ਕੰਮ ਹਾਈਕੋਰਟ ਦੇ ਹੁਕਮਾਂ ’ਤੇ ਹੋਇਆ ਚਾਲੂ - ਬੀਤੇ ਦਿਨ ਪ੍ਰੈਸ ਕਾਨਫਰੰਸ ਕੀਤੀ ਗਈ
🎬 Watch Now: Feature Video
ਖੰਨਾ: ਸ਼੍ਰੋਮਣੀ ਅਕਾਲੀ ਦਲ ਦੇ ਕੌਰ ਕਮੇਟੀ ਮੈੱਬਰ ਯਾਦਵਿੰਦਰ ਸਿੰਘ ਯਾਦੂ ਵੱਲੋਂ ਬੀਤੇ ਦਿਨ ਪ੍ਰੈਸ ਕਾਨਫਰੰਸ ਕੀਤੀ ਗਈ। ਅਕਾਲੀ ਲੀਡਰ ਯਾਦਵਿੰਦਰ ਸਿੰਘ ਯਾਦੂ ਨੇ ਦੱਸਿਆ ਕੀ ਬੀਤੇ ਦਿਨੀ ਅੰਮ੍ਰਿਤ ਸਕੀਮ ਤਹਿਤ ਸ਼ਹਿਰ ਦੇ ਵਾਰਡ ਨੰਬਰ 12, 13 ਅਤੇ 14 ਵਿੱਚ ਸੀਵਰੇਜ਼ ਦਾ ਕੰਮ ਸੱਤਾ ਧਿਰ ਵੱਲੋਂ ਰੋਕ ਦਿੱਤਾ ਗਿਆ ਸੀ। ਸੀਵਰੇਜ ਦਾ ਕੰਮ ਰੋਕੇ ਜਾਣ ’ਤੇ ਉਨ੍ਹਾਂ ਵੱਲੋਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਰਿੱਟ ਪਟੀਸ਼ਨ ਵਿੱਚ ਉਨ੍ਹਾਂ ਦੁਆਰਾ ਕਾਂਗਰਸੀ ਵਿਧਾਇਕ ਨੂੰ ਵੀ ਪਾਰਟੀ ਬਣਾਇਆ ਗਿਆ ਸੀ। ਹਾਈਕੋਰਟ ਵੱਲੋਂ ਉਨ੍ਹਾਂ ਦੇ ਹੱਕ ’ਚ ਫੈਸਲਾ ਸੁਣਾਉਂਦਿਆ 31 ਮਾਰਚ ਤੱਕ ਕੰਮ ਪੂਰਾ ਕਰ, ਇਸ ਦੀ ਰਿਪੋਰਟ ਪੇਸ਼ ਕਰਨ ਲਈ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਵਾਸੀਆਂ ਲਈ ਰਾਹਤ ਦੀ ਖ਼ਬਰ ਹੈ ਕੀ ਹੁਣ ਸੀਵਰੇਜ਼ ਬੋਰਡ ਵਲੋਂ ਮਾਨਯੋਗ ਹਾਈਕੋਰਟ ਵਿੱਚ ਲਿਖਤੀ ਤੌਰ ’ਤੇ 31 ਮਾਰਚ ਤੱਕ ਕੰਮ ਮੁਕੰਮਲ ਕਰਨ ਲਈ ਕਿਹਾ ਗਿਆ ਹੈ।