ਕਿਸਾਨੀ ਮਸਲੇ 'ਤੇ ਬਜਟ ਸੈਸ਼ਨ ਦਾ ਕਾਂਗਰਸ ਕਰੇਗੀ ਵਿਰੋਧ: ਡਾ. ਅਮਰ ਸਿੰਘ - ਕਿਸਾਨੀ ਮਸਲੇ 'ਤੇ ਬਜਟ ਸੈਸ਼ਨ
🎬 Watch Now: Feature Video

ਲੁਧਿਆਣਾ: ਜੋ ਕੇਂਦਰੀ ਬਜਟ ਸੈਸ਼ਨ ਕੱਲ੍ਹ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਉਸ ਦਾ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਡੱਟ ਕੇ ਵਿਰੋਧ ਕਰਨਗੇ। ਇਹ ਗੱਲ ਫ਼ਤਿਹਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਇਥੇ ਇੱਕ ਪ੍ਰੈਸ ਕਾਨਫ਼ਰੰਸ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਆਰਥਿਕਤਾ, ਕਿਸਾਨ ਅੰਦੋਲਨ ਅਤੇ ਕੋਰੋਨਾ ਮਹਾਂਮਾਰੀ ਦਾ ਮੁੱਦਾ ਪਾਰਲੀਮੈਂਟ ਵਿੱਚ ਚੁੱਕਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਖੇਤੀ ਕਾਨੂੰਨ ਪਾਸ ਕੀਤੇ ਗਏ ਹਨ, ਉਹ ਕਿਸਾਨਾਂ ਲਈ ਬੇਹੱਦ ਖਤਰਨਾਕ ਹਨ। ਉਨ੍ਹਾਂ ਕਿਹਾ ਕਿ ਇਹ ਸਰਕਾਰ ਕਾਰਪੋਰੇਟਾਂ ਦੀ ਸਰਕਾਰ ਹੈ ਅਤੇ ਕਾਰਪੋਰੇਟਾਂ ਨੂੰ ਫ਼ਾਇਦਾ ਪਹੁੰਚਾਉਣ ਲਈ ਉਹ ਆਮ ਲੋਕਾਂ ਅਤੇ ਕਿਸਾਨਾਂ ਦੇ ਹਿੱਤਾਂ ਦਾ ਘਾਣ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਕਿਸਾਨ ਇਸ ਦਾ ਵਿਰੋਧ ਵੀ ਕਰ ਰਹੇ ਹਨ।