ਕਾਂਗਰਸ ਨਸ਼ੇ ਦੇ ਵੱਡੇ ਮਗਰਮੱਛਾਂ ਨੂੰ ਸੁੱਟੇਗੀ ਜੇਲ੍ਹ 'ਚ: ਲੱਖਾ - ਕੈਪਟਨ ਅਮਰਿੰਦਰ ਸਿੰਘ
🎬 Watch Now: Feature Video
ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਤੇ ਵਧਾਈਆਂ ਦਿੰਦਿਆਂ ਕਾਂਗਰਸੀ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਹਾਈ ਕਮਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਲਗਾਇਆ ਗਿਆ ਹੈ ਅਤੇ ਹੁਣ ਕਾਂਗਰਸ ਵਿੱਚ ਜੋਸ਼ ਦੇਖਣ ਨੂੰ ਮਿਲ ਰਿਹਾ ਹੈ। ਹੁਣ ਨਵਜੋਤ ਸਿੰਘ ਸਿੱਧੂ ਦਾ ਫ਼ਰਜ਼ ਬਣਦਾ ਹੈ ਕਿ ਉਹ ਪੰਜਾਬ ਦੇ ਲੋਕਾਂ ਦੀ ਗੱਲ ਕਰਨ ਅਤੇ ਬੇਅਦਬੀ ਦੇ ਮਾਮਲੇ ਵਿੱਚ ਦੋਸ਼ੀਆਂ ਨੂੰ ਸਜ਼ਾ ਦਿਵਾਉਣ। ਲਖਵੀਰ ਸਿੰਘ ਵਿਧਾਇਕ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੀ ਇਸ ਮਾਮਲੇ ਵਿੱਚ ਲੋਕਾਂ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਫੜਨ। ਜਿਸ ਤੋਂ ਬਾਅਦ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਸੂਬੇ ਵਿੱਚ ਫੈਲੇ ਨਸ਼ਿਆਂ ਤੇ ਠੱਲ੍ਹ ਪਾਉਣ ਲਈ ਜਿੱਥੇ ਸਰਕਾਰ ਕੰਮ ਕਰ ਰਹੀ ਹੈ ਉਥੇ ਹੀ ਕਾਂਗਰਸ ਸਰਕਾਰ ਨਸ਼ੇ ਦੇ ਵੱਡੇ ਮਗਰਮੱਛਾਂ ਨੂੰ ਜੇਲ੍ਹ ਵਿੱਚ ਸੁੱਟੇਗੀ ਭਾਵੇਂ ਉਹ ਅਕਾਲੀ ਦਲ ਦਾ ਕਿੰਨਾ ਮਰਜ਼ੀ ਵੱਡਾ ਲੀਡਰ ਕਿਉਂ ਨਾ ਹੋਵੇ।