ਅੰਮ੍ਰਿਤਸਰ: ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਜਨਮ ਦਿਨ ਮੌਕੇ ਕੀਤਾ ਗਿਆ ਹਵਨ - ਰਾਹੁਲ ਗਾਂਧੀ ਦੇ ਜਨਮਦਿਨ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-12187681-1085-12187681-1624082247463.jpg)
ਅੰਮ੍ਰਿਤਸਰ: ਜ਼ਿਲ੍ਹੇ ’ਚ ਕਾਂਗਰਸ ਕਮੇਟੀ ਦੀ ਪ੍ਰਧਾਨ ਜਤਿੰਦਰ ਸੋਨੀਆ ਵੱਲੋਂ ਕਾਂਗਰਸ ਭਵਨ ਵਿਖੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਜਨਮਦਿਨ ਮੌਕੇ ਹਵਨ ਕਰਵਾਇਆ ਗਿਆ। ਇਸ ਦੌਰਾਨ ਕਾਂਗਰਸ ਕਮੇਟੀ ਦੀ ਪ੍ਰਧਾਨ ਜਤਿੰਦਰ ਸੋਨੀਆ ਨੇ ਕਿਹਾ ਕਿ ਹਰ ਸਾਲ ਉਹ ਰਾਹੁਲ ਗਾਂਧੀ ਦਾ ਜਨਮਦਿਨ ਬਹੁਤ ਹੀ ਉਤਸ਼ਾਹ ਨਾਲ ਮਨਾਉਂਦੇ ਹਨ ਪਰ ਇਸ ਸਾਲ ਉਨ੍ਹਾਂ ਨੂੰ ਰਾਹੁਲ ਗਾਂਧੀ ਵੱਲੋਂ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਜਨਮਦਿਨ ਮੌਕੇ ਕੇਕ ਨਾ ਕੱਟਿਆ ਜਾਵੇ ਅਤੇ ਨਾ ਹੀ ਪੋਸਟਰ ਹੋਰਡਿੰਗ ਲਗਾਏ ਜਾਣ। ਜੋ ਲੋਕ ਕੋਰੋਨਾ ਮਹਾਂਮਾਰੀ ਦੌਰਾਨ ਆਪਣੀਆਂ ਜਾਨਾਂ ਗਵਾ ਚੁੱਕੇ ਹਨ ਜਾਂ ਇਸ ਬੀਮਾਰੀ ਨਾਲ ਹਸਪਤਾਲ ਚ ਲੜ ਰਹੇ ਹਨ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਕੀਤੀ ਜਾਵੇ। ਕਾਂਗਰਸ ਕਮੇਟੀ ਦੀ ਪ੍ਰਧਾਨ ਜਤਿੰਦਰ ਸੋਨੀਆ ਨੇ ਇਹ ਵੀ ਕਿਹਾ ਕਿ ਉਨ੍ਹਾਂ ਵੱਲੋਂ ਦਫਤਰ ਵਿਖੇ ਹਵਨ ਕਰਵਾਇਆ ਗਿਆ ਅਤੇ ਰਾਹੁਲ ਗਾਂਧੀ ਦੀ ਚੰਗੀ ਸਿਹਤ ਅਤੇ ਦੇਸ਼ ਚੋਂ ਕੋਰੋਨਾ ਮਹਾਂਮਾਰੀ ਜਲਦ ਤੋਂ ਜਲਦ ਖਤਮ ਹੋਣ ਦੀ ਅਰਦਾਸ ਕੀਤੀ ਗਈ ਹੈ।
Last Updated : Jun 19, 2021, 12:47 PM IST