ਤਰਨ ਤਾਰਨ 'ਚ ਹਲਕਾ ਵਿਧਾਇਕ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ - agriculture bill
🎬 Watch Now: Feature Video
ਤਰਨ ਤਾਰਨ: ਕੇਂਦਰ ਸਰਕਾਰ ਵੱਲੋਂ ਕਿਸਾਨ ਮਾਰੂ ਖੇਤੀ ਆਰਡੀਨੈਂਸ ਪਾਸ ਕਰਨ ਦੇ ਵਿਰੋਧ 'ਚ ਪੰਜਾਬ ਕਾਂਗਰਸ ਵੱਲੋਂ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਹੈ। ਇਸਦੇ ਚੱਲਦਿਆਂ ਤਰਨ ਤਾਰਨ ਹਲਕਾ ਵਿਧਾਇਕ ਡਾਕਟਰ ਧਰਮਵੀਰ ਅਗਨੀਹੋਤਰੀ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਖਿਲਾਫ ਨਾਰੇਬਾਜ਼ੀ ਕੀਤੀ ਅਤੇ ਕਾਂਗਰਸੀ ਕਿਸਾਨ ਮਾਰੂ ਬਿੱਲ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਹਲਕਾ ਵਿਧਾਇਕ ਡਾ. ਧਰਮਵੀਰ ਅਗਨੀਹੋਤਰੀ ਨੇ ਉੱਕਤ ਬਿਲਾਂ ਨੂੰ ਕਿਸਾਨ ਮਾਰੂ ਦੱਸਦਿਆਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਪੂਰੀ ਤਰ੍ਹਾਂ ਖੜੀ ਹੈ ਅਤੇ ਉੱਕਤ ਬਿੱਲ ਰੱਦ ਕਰਵਾਉਣ ਲਈ ਜੋ ਵੀ ਲੜਾਈ ਲੜਨੀ ਪਈ ਉਹ ਲੜੀ ਜਾਵੇਗੀ।