ਪੀਐਮ ਮੋਦੀ ਵਿਰੁੱਧ ਕਾਂਗਰਸੀ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ - Punjab news
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ ਵਿਖੇ ਕਾਂਗਰਸੀ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਕਾਂਗਰਸੀ ਵਰਕਰਾਂ ਵੱਲੋਂ ਇਹ ਰੋਸ ਉੱਤਰ ਪ੍ਰਦੇਸ ਵਿੱਚ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੂੰ ਗਿਰਫ਼ਤਾਰ ਕੀਤੇ ਜਾਣ ਦੇ ਵਿਰੋਧ 'ਚ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਪੀਐਮ ਮੋਦੀ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਪੁਤਲਾ ਸਾੜੀਆ ਗਿਆ। ਇਹ ਰੋਸ ਪ੍ਰਦਰਸ਼ਨ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਅਤੇ ਹਨੀ ਫੱਤਣਵਾਲਾ ਦੀ ਅਗੁਵਾਈ ਵਿੱਚ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਭਾਜਪਾ ਸਰਕਾਰ ਦੇ ਆਗੂ ਪੀਐਮ ਮੋਦੀ ਭ੍ਰਿਸ਼ਟ ਲੋਕਾਂ ਦਾ ਸਾਥ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਿਅੰਕਾ ਗਾਂਧੀ ਨੂੰ ਗ੍ਰਿਫ਼ਤਾਰ ਕਰਕੇ ਭਾਜਪਾ ਨੇ ਲੋਕਤੰਤਰ ਦਾ ਕਤਲ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਕਾਂਗਰਸੀ ਆਗੂਆਂ ਨੂੰ ਨਜ਼ਾਇਜ ਤੌਰ 'ਤੇ ਤੰਗ ਕਰਨਾ ਅਤੇ ਅਦਿਵਾਸੀ ਲੋਕਾਂ ਦੀ ਜ਼ਮੀਨਾਂ ਉੱਤੇ ਜਬਰਨ ਕਬਜ਼ਾ ਕਰਨਾ ਗ਼ਲਤ ਹੈ। ਭਾਜਪਾ ਆਦਿਵਾਸੀਆਂ ਦੀਆਂ ਜ਼ਮੀਨ 'ਤੇ ਨਾਜਾਇਜ਼ ਕਬਜੇ ਕਰਨ ਵਾਲੇ ਭਾਜਪਾ ਆਗੂਆਂ ਅਤੇ ਵਰਕਰਾਂ ਦਾ ਸਾਥ ਦੇ ਰਹੀ ਹੈ ਜੋ ਕਿ ਲੋਕਤੰਤਰ ਦੇ ਵਿਰੁੱਧ ਹੈ।