ਤੇਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਕਾਂਗਰਸੀ ਵਰਕਰਾਂ ਨੇ ਕੇਂਦਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ
🎬 Watch Now: Feature Video
ਅੰਮ੍ਰਿਤਸਰ: ਤੇਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਾਂਗਰਸੀ ਵਰਕਰਾਂ ਵੱਲੋਂ ਰੇਹੜੇ 'ਤੇ ਮੋਟਰਸਾਈਕਲ ਤੇ ਐਕਟਿਵਾ ਰੱਖ ਕੇ ਕੀਤਾ ਅਨੋਖੇ ਢੰਗ ਨਾਲ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਾਂਗਰਸ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ, ਜਤਿੰਦਰ ਸੋਨੀਆ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਆਏ ਦਿਨ ਮਹਿੰਗਾਈ ਤੇ ਟੈਕਸਾਂ ਆਦਿ 'ਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੈਟਰੋਲ ਡੀਜ਼ਲ ਦੇ ਰੇਟ ਤੇ ਤੇਲ ਦੀਆਂ ਵਧੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਕੋਈ ਉਪਰਾਲੇ ਨਹੀਂ ਕੀਤੇ ਜਾ ਰਹੇ। ਉਨ੍ਹਾਂ ਮੋਦੀ ਸਰਾਕਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਸਾਨੀ ਮੁੱਦਿਆਂ ਤੇ ਖੇਤੀ ਕਾਨੂੰਨ ਰੱਦ ਕੀਤੇ ਜਾਣ ਦੀ ਗੱਲ ਆਖੀ।