ਖੇਤੀ ਬਿਲਾਂ ਦੇ ਵਿਰੋਧ 'ਚ ਕਾਂਗਰਸੀਆਂ ਤੇ ਆੜ੍ਹਤੀਆਂ ਨੇ ਮਿਲ ਕੇ ਲਾਇਆ ਧਰਨਾ - agriculture bills
🎬 Watch Now: Feature Video
ਫ਼ਾਜ਼ਿਲਕਾ: ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕਾਂਗਰਸ ਪਾਰਟੀ ਅਤੇ ਆੜ੍ਹਤੀ ਯੂਨੀਅਨ ਨੇ ਫ਼ਾਜ਼ਿਲਕਾ-ਅਬੋਹਰ ਕੌਮੀ ਹਾਈਵੇ 'ਤੇ ਧਰਨਾ ਲਾ ਕੇ ਸੜਕ ਜਾਮ ਕਰ ਦਿੱਤੀ ਅਤੇ ਭਰਵੀਂ ਨਾਹਰੇਬਾਜ਼ੀ ਕੀਤੀ। ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਰਾਜ ਸਭਾ ਵਿੱਚ ਪਾਸ ਕੀਤੇ ਗਏ ਬਿੱਲਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਭੜਾਸ ਕੱਢੀ ਅਤੇ ਕਿਹਾ ਦੀ ਜਦੋਂ ਤੱਕ ਸਰਕਾਰ ਇਨ੍ਹਾਂ ਬਿੱਲਾਂ ਨੂੰ ਵਾਪਸ ਨਹੀਂ ਲੈਂਦੀ ਓਦੋਂ ਤੱਕ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਧਰਨੇ ਦੌਰਾਨ ਆੜ੍ਹਤੀ ਯੂਨੀਅਨ ਦੇ ਪ੍ਰਧਾਨ ਰਾਜਕਿਸ਼ਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆੜ੍ਹਤੀਆਂ, ਕਿਸਾਨਾਂ, ਮੁਨੀਮਾਂ ਅਤੇ ਲੇਬਰ ਨੂੰ ਖਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਤੁਰੰਤ ਇਨ੍ਹਾਂ ਤਿੰਨੇ ਆਰਡਿਨੇਂਸਾਂ ਨੂੰ ਰੱਦ ਕਰੇ।