ਖੇਤੀ ਆਰਡੀਨੈਂਸ ਦੇ ਵਿਰੋਧ 'ਚ ਕਾਂਗਰਸੀਆਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ - ਖੁਸ਼ਬਾਜ ਜਟਾਣਾ
🎬 Watch Now: Feature Video
ਤਲਵੰਡੀ ਸਾਬੋ: ਪਿੰਡ-ਪਿੰਡ ਆਰਡੀਨੈਂਸ ਦੇ ਵਿਰੋਧ ਵਿੱਚ ਮੋਦੀ ਸਰਕਾਰ ਵਿਰੁੱਧ ਮੁਜ਼ਾਹਰੇ ਕਰਨ ਦੇ ਸੱਦੇ ਦੇ ਚਲਦਿਆਂ ਹਲਕਾ ਤਲਵੰਡੀ ਸਾਬੋ ਦੇ ਵੀ ਵੱਖ-ਵੱਖ ਪਿੰਡਾਂ ਵਿਚ ਕਾਂਗਰਸੀਆਂ ਨੇ ਰੋਸ ਪ੍ਰਦਰਸ਼ਨ ਕੀਤੇ। ਜਿੱਥੇ ਇਤਿਹਾਸਿਕ ਨਗਰ ਤਲਵੰਡੀ ਸਾਬੋ ਵਿੱਚ ਮੁੱਖ ਪ੍ਰਦਰਸ਼ਨ ਨਿਸ਼ਾਨ-ਏ-ਖ਼ਾਲਸਾ ਚੌਂਕ ਵਿੱਚ ਕਾਂਗਰਸ ਦੇ ਜ਼ਿਲ੍ਹਾ ਬਠਿੰਡਾ ਪ੍ਰਧਾਨ ਖੁਸ਼ਬਾਜ਼ ਸਿੰਘ ਜਟਾਣਾ ਹਲਕਾ ਇੰਚਾਰਜ ਦੀ ਅਗਵਾਈ ਹੇਠ ਕੀਤਾ ਗਿਆ, ਉਥੇ ਪਿੰਡਾਂ ਦੇ ਸਮਾਗਮਾਂ ਵਿੱਚ ਵੀ ਜਟਾਣਾ ਨੇ ਸ਼ਿਰਕਤ ਕੀਤੀ। ਜਟਾਣਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਉਕਤ ਆਰਡੀਨੈਂਸ ਪਾਸ ਕਰਕੇ ਕਿਸਾਨਾਂ ਦੀ ਤਬਾਹੀ ਦੇ ਪਰਵਾਨੇ 'ਤੇ ਦਸਤਖ਼ਤ ਕਰ ਦਿੱਤੇ ਹਨ ਪਰ ਕਾਂਗਰਸ ਪਾਰਟੀ ਕਿਸਾਨ ਸੰਘਰਸ਼ ਦੀ ਹਮਾਇਤ ਅਤੇ ਦਿੱਲੀ ਤੱਕ ਵੀ ਜਾ ਕੇ ਲੜਾਂਗੇ।