ਖੇਤੀ ਆਰਡੀਨੈਂਸਾਂ ਵਿਰੁੱਧ ਰਾਏਕੋਟ 'ਚ ਕਾਂਗਰਸੀਆਂ ਨੇ ਕੀਤੀ ਨਾਹਰੇਬਾਜ਼ੀ - raikot congress
🎬 Watch Now: Feature Video
ਰਾਏਕੋਟ: ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਦਾਣਾ ਮੰਡੀ 'ਚ ਕਾਂਗਰਸੀਆਂ ਨੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਅਤੇ ਹਲਕਾ ਇੰਚਾਰਜ ਕਾਮਿਲ ਬੋਪਾਰਾਏ ਦੀ ਅਗਵਾਈ ਵਿੱਚ ਧਰਨਾ ਲਾ ਕੇ ਨਾਹਰੇਬਾਜ਼ੀ ਕੀਤੀ। ਕਾਂਗਰਸੀ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਧਰਨੇ ਵਿੱਚ ਸ਼ਮੂਲੀਅਤ ਕੀਤੀ। ਡਾ. ਅਮਰ ਸਿੰਘ ਅਤੇ ਕਾਮਿਲ ਬੋਪਾਰਾਏ ਨੇ ਕਿਹਾ ਕਿ ਨਵੇਂ ਖੇਤੀ ਆਰਡੀਨੈਂਸਾਂ ਨਾਲ ਮੰਡੀਕਰਨ ਬੋਰਡ ਖ਼ਤਮ ਹੋ ਜਾਵੇਗਾ ਅਤੇ ਮੋਦੀ ਸਰਕਾਰ ਵੱਲੋਂ ਇਨ੍ਹਾਂ ਨੂੰ ਲਾਗੂ ਕਰਕੇ ਕਿਸਾਨਾਂ ਦਾ ਭਾਰੀ ਆਰਥਿਕ ਸੋ਼ਸ਼ਣ ਕੀਤਾ ਜਾ ਰਿਹਾ ਹੈ, ਜਿਸ ਦਾ ਕਾਂਗਰਸ ਪਾਰਟੀ ਡੱਟਵਾਂ ਵਿਰੋਧ ਕਰੇਗੀ। ਉਨ੍ਹਾਂ ਕਿਹਾ ਕਿ ਖੇਤੀ ਆਰਡੀਨੈਂਸਾਂ ਵਿਰੁੱਧ ਕਾਂਗਰਸ ਪਾਰਟੀ ਅਦਾਲਤ ਵਿੱਚ ਵੀ ਜਾਵੇਗੀ।