ਖੇਤੀ ਬਿੱਲਾਂ ਵਿਰੁੱਧ ਧਰਨੇ ਦੀ ਕਵਰੇਜ਼ ਕਰ ਰਹੇ ਪੱਤਰਕਾਰਾਂ ਨਾਲ ਕਾਂਗਰਸੀਆਂ ਵੱਲੋਂ ਧੱਕੇਸ਼ਾਹੀ - ਖੇਤੀ ਆਰਡੀਨੈਂਸਾਂ
🎬 Watch Now: Feature Video
ਫ਼ਿਰੋਜ਼ਪੁਰ: ਖੇਤੀ ਕਾਨੂੰਨ ਦੇ ਵਿਰੋਧ ਵਿੱਚ ਕਾਂਗਰਸੀ ਆਗੂਆਂ ਵੱਲੋਂ ਵਿਧਾਇਕਾ ਸਤਿਕਾਰ ਕੌਰ ਗਹਿਰੀ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਦੀ ਅਗਵਾਈ ਹੇਠ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਅਤੇ ਕੇਂਦਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਾਂਗਰਸੀਆਂ ਵੱਲੋਂ ਧਰਨੇ ਦੌਰਾਨ ਕਵਰੇਜ਼ ਕਰ ਰਹੇ ਇੱਕ ਪੱਤਰਕਾਰ ਨਾਲ ਬਦਤਮੀਜ਼ੀ ਵੀ ਕੀਤੀ ਗਈ। ਪੱਤਰਕਾਰ ਸੁਖਚੈਨ ਸਿੰਘ ਨੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕੀਤੀ ਹੈ। ਪੱਤਰਕਾਰ ਨਾਲ ਬਦਤਮੀਜ਼ੀ ਬਾਰੇ ਜਦੋਂ ਕ੍ਰਾਂਤੀਕਾਰੀ ਕਿਸਾਨ ਜਥੇਬੰਦੀ ਦੇ ਆਗੂ ਅਵਤਾਰ ਸਿੰਘ ਮਹਿਮਾ ਨੇ ਕਿਹਾ ਕਿ ਜੇ ਪੁਲਿਸ ਵੱਲੋਂ ਪੱਤਰਕਾਰ ਨੂੰ ਇਨਸਾਫ਼ ਨਾ ਦਿੱਤਾ ਗਿਆ ਤਾਂ ਉਹ ਮੀਡੀਆ ਦੇ ਨਾਲ ਖੜੇ ਹਨ ਅਤੇ ਉਹ ਕਿਸਾਨ ਜੱਥੇਬੰਦੀਆਂ ਸਮੇਤ ਪੁਲਿਸ ਥਾਣੇ ਦਾ ਘਿਰਾਓ ਕਰਨਗੇ।