ਖੇਤੀ ਬਿੱਲ ਦੇ ਵਿਰੋਧ 'ਚ ਕਪੂਰਥਲਾ 'ਚ ਕਾਂਗਰਸੀਆਂ ਨੇ ਕੀਤੀ ਟ੍ਰੈਕਟਰ ਰੈਲੀ - Kapurthala
🎬 Watch Now: Feature Video
ਕਪੂਰਥਲਾ: ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਸੁਲਤਾਨਪੁਰ ਲੋਧੀ ਵਿਖੇ ਕਾਂਗਰਸ ਨੇ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਟ੍ਰੈਕਟਰਾਂ ਨਾਲ ਰੋਸ ਰੈਲੀ ਕੀਤੀ। ਰੋਸ ਰੈਲੀ ਪਿੰਡ ਖੀਰਾਵਾਲੀ ਤੋਂ ਸ਼ੁਰੂ ਹੋ ਕੇ ਤੇ 20 ਕਿੱਲੋਮੀਟਰ ਦਾ ਸਫਰ ਤੈਅ ਕਰਦੇ ਹੋਏ ਸੁਲਤਾਨਪੁਰ ਲੋਧੀ ਪਹੁੰਚੀ, ਜਿੱਥੇ ਟ੍ਰੈਕਟਰਾਂ ਨਾਲ ਖੇਤੀ ਔਜਾਰਾਂ ਦੀ ਪ੍ਰਦਰਸ਼ਨੀ ਲਗਾ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਨਵਤੇਜ ਸਿੰਘ ਚੀਮਾ ਨੇ ਕਿਹਾ ਇਸ ਬਿੱਲ ਦੇ ਪਾਸ ਹੋਣ ਨਾਲ ਕਿਸਾਨ ਬਦਹਾਲੀ 'ਤੇ ਆ ਜਾਵੇਗਾ। ਉਥੇ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਬਿੱਲ ਖਿਲ਼ਾਫ ਅਦਾਲਤ ਵੀ ਜਾਵੇਗੀ। ਚੀਮਾ ਨੇ ਕਾਂਗਰਸ ਪਾਰਟੀ ਇਸ ਬਿੱਲ ਦਾ ਲਗਾਤਾਰ ਵਿਰੋਧ ਕਰਦੀ ਰਹੇਗੀ।