ਖੇਤੀ ਆਰਡੀਨੈਂਸ: ਕਾਂਗਰਸੀਆਂ ਨੇ ਜਲੰਧਰ ਡੀਸੀ ਦਫ਼ਤਰ ਅੱਗੇ ਕੀਤਾ ਪ੍ਰਦਰਸ਼ਨ - ਵਿਧਾਇਕ ਰਜਿੰਦਰ ਬੇਰੀ
🎬 Watch Now: Feature Video

ਜਲੰਧਰ: ਕਾਂਗਰਸ ਪਾਰਟੀ ਵੱਲੋਂ ਖੇਤੀ ਆਰਡੀਨੈਂਸ ਦੇ ਵਿਰੋਧ ਵਿੱਚ ਡੀਸੀ ਦਫ਼ਤਰ ਦੇ ਬਾਹਰ ਵਿਧਾਇਕ ਰਜਿੰਦਰ ਬੇਰੀ ਦੀ ਅਗਵਾਈ ਵਿੱਚ ਪ੍ਰਦਰਸ਼ਨ ਕੀਤਾ ਅਤੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਿਆ। ਵਿਧਾਇਕ ਰਜਿੰਦਰ ਬੇਰੀ ਅਤੇ ਕਾਂਗਰਸੀ ਕੌਂਸਲਰ ਜਸਲੀਨ ਸੇਠੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਦੇ ਵਿਰੁੱਧ ਜਾ ਕੇ ਇਹ ਆਰਡੀਨੈਂਸ ਪਾਸ ਕੀਤਾ ਹੈ। ਕਾਂਗਰਸੀ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਹ ਕਿਸਾਨ ਮਾਰੂ ਆਰਡੀਨੈਂਸ ਵਾਪਸ ਨਹੀਂ ਲਿਆ ਗਿਆ ਤਾਂ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।