ਖੇਤੀ ਬਿੱਲਾਂ ਦੇ ਵਿਰੋਧ 'ਚ ਕੱਢੀ ਟਰੈਕਟਰ ਰੈਲੀ - ਕਿਸਾਨ ਜਥੇਬੰਦੀਆਂ ਦਾ ਖੇਤੀ ਬਿੱਲਾਂ ਦਾ ਵਿਰੋਧ
🎬 Watch Now: Feature Video
ਫਗਵਾੜਾ:ਕੇਂਦਰ ਦੀ ਸਰਕਾਰ ਵੱਲੋਂ ਲਿਆਂਦੇ ਖੇਤੀ ਬਿੱਲਾਂ ਦੇ ਵਿਰੋਧ ਸਿਖਰਾਂ ਉੱਤੇ ਪਹੁੰਚ ਗਿਆ ਹੈ। ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਬਿੱਲਾਂ ਨੂੰ ਰੱਦ ਕਰਨ ਲਈ ਕੇਂਦਰ ਸਰਕਾਰ ਦਾ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਉੱਥੇ ਹੀ ਰਾਜਨੀਤਿਕ ਪਾਰਟੀਆਂ ਵੀ ਪਾਸ ਹੋਏ ਖੇਤੀ ਬਿੱਲਾ ਨੂੰ ਰੱਦ ਕਰਨ ਲਈ ਪ੍ਰਦਰਸ਼ਨ ਕਰ ਰਹੀ ਹੈ। ਫਗਵਾੜਾ ਤੋਂ ਵੀਹ ਕਿਲੋਮੀਟਰ ਦੂਰ ਸਥਿਤ ਪਿੰਡ ਫੁਗਲਾਣਾ ਵਿੱਚ ਹਲਕਾ ਵਿਧਾਇਕ ਰਾਜ ਕੁਮਾਰ ਚੱਬੇਵਾਲ ਤੇ ਵਿਧਾਇਕ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਟਰੈਕਟਰ ਰੈਲੀ ਕੱਢੀ ਗਈ। ਇਹ ਰੈਲੀ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਦੀ ਕੋਠੀ ਦਾ ਘਿਰਾਓ ਕਰਨ ਲਈ ਕੱਢੀ ਗਈ ਸੀ। ਹਲਕਾ ਵਿਧਾਇਕ ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਇਸ ਰੈਲੀ ਦਾ ਮਕਸਦ ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰ ਤਿੰਨ ਬਿੱਲ ਪੇਸ਼ ਕੀਤੇ ਗਏ ਹਨ ਉਨ੍ਹਾਂ ਨੂੰ ਰੱਦ ਕਰਵਾਉਣਾ ਹੈ।