ਧੂਰੀ: ਜੀਓ ਅਤੇ ਰਿਲਾਇੰਸ ਨੈਟਵਰਕ ਦਾ ਕੱਟਿਆ ਕੁਨੈਕਸ਼ਨ - Farmer Protest Delhi
🎬 Watch Now: Feature Video
ਧੂਰੀ: ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਕਾਨੂੰਨ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦਿੱਲੀ ਸਰਹੱਦ 'ਤੇ ਬੈਠੀਆਂ ਹਨ ਅਤੇ ਪਤਾ ਨਹੀਂ ਕਿੰਨੇ ਹੀ ਕਿਸਾਨ ਸ਼ਹੀਦ ਹੋ ਗਏ ਹਨ। ਇਸ ਦੇ ਬਾਵਜੂਦ ਵੀ ਕੇਂਦਰ ਸਰਕਾਰ ਟਸ ਤੋਂ ਮਸ ਨਹੀਂ ਹੋ ਰਹੀ। ਇਸ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਵਲੋਂ ਅੰਬਾਨੀ ਅਤੇ ਅਡਾਨੀ ਵਰਗੇ ਕਾਰਪੋਰੇਟ ਘਰਾਣਿਆਂ ਦੇ ਉਤਪਾਦਾਂ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ ਗਈ। ਇਸ ਦੇ ਮੱਦੇਨਜ਼ਰ ਧੂਰੀ ਦੇ ਨੇੜਲੇ ਪਿੰਡਾਂ ਵਿੱਚ ਰਿਲਾਇੰਸ ਅਤੇ ਜੀਓ ਦੇ ਨੈੱਟਵਰਕ ਦੇ ਕਨੈਕਸ਼ਨ ਕਿਸਾਨ ਆਗੂਆਂ ਅਤੇ ਪਿੰਡ ਵਾਸੀਆਂ ਨੇ ਟਾਵਰ ਬਿਜਲੀ ਦੇ ਕਨੈਕਸ਼ਨ ਕੱਟ ਦਿਤੇ ਜਿਸ ਨਾਲ ਪਿੰਡ ਅਤੇ ਉਸ ਦੇ ਆਲੇ ਦੁਆਲੇ ਦਾ ਨੈੱਟਵਰਕ ਬਿਲਕੁਲ ਬੰਦ ਹੋ ਗਿਆ ਹੈ ਜਿਸ ਦੀ ਵਜ੍ਹਾ ਨਾਲ ਸੈਂਕੜੇ ਲੋਕਾਂ ਨੇ ਜੀਓ ਅਤੇ ਰਿਲਾਇੰਸ ਦੇ ਨੈੱਟਵਰਕ ਨੂੰ ਅਲਵਿਦਾ ਕਹਿ ਦਿੱਤਾ ਹੈ।