ਵਾਲਮੀਕੀ ਸਮਾਜ ਨੂੰ ਬਦਨਾਮ ਕਰਨ ਦੀ ਸਾਜ਼ਿਸ਼, ਹਿੰਦੂ ਸਮਾਜ 'ਚ ਵਿੱਚ ਭਾਰੀ ਰੋਸ਼ - ਪੰਜਾਬ ਸ਼ਿਵ ਸੈਨਾ ਦੇ ਕਾਰਜਕਾਰੀ ਪ੍ਰਧਾਨ ਹਰੀਸ਼ ਸਿੰਗਲਾ
🎬 Watch Now: Feature Video
ਪਟਿਆਲਾ: ਬੀਤੇ ਦਿਨੀਂ ਜਲੰਧਰ 'ਚ ਸ੍ਰੀ ਰਾਮ ਦਾ ਪੁਤਲਾ ਸਾੜਨ ਤੋਂ ਬਾਅਦ ਕਈ ਹਿੰਦੂ ਸੰਗਠਨਾਂ ਵਿੱਚ ਭਾਰੀ ਰੋਸ ਹੈ। ਪਟਿਆਲਾ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਸ਼ਿਵ ਸੈਨਾ ਦੇ ਕਾਰਜਕਾਰੀ ਪ੍ਰਧਾਨ ਹਰੀਸ਼ ਸਿੰਗਲਾ ਨੇ ਦੱਸਿਆ ਕਿ ਪਿਛਲੇ ਦਿਨੀਂ ਕੁਝ ਸ਼ਰਾਰਤੀ ਅਨਸਰਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ ਜੋ ਕਿ ਉਹ ਕਾਫ਼ੀ ਸਮੇਂ ਤੋਂ ਕਰਨ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਵਿਚ ਸਰਕਾਰ ਦੀ ਅਸਫ਼ਲਤਾ ਸਾਫ਼ ਤੌਰ 'ਤੇ ਦੇਖੀ ਜਾ ਰਹੀ ਹੈ। ਜਿਸ ਕਾਰਨ ਸ਼ਰਾਰਤੀ ਲੋਕ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ 'ਚ ਕਾਮਯਾਬ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਸਾਜ਼ਿਸ਼ ਵਾਲਮੀਕਿ ਸਮਾਜ ਨੂੰ ਬਦਨਾਮ ਕਰਨ ਲਈ ਕੀਤੀ ਗਈ ਹੈ। ਇਸ ਮਾਮਲੇ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਸ਼ਰਾਰਤੀ ਅਨਸਰਾਂ 'ਤੇ 302 ਦੀ ਧਾਰਾ ਤਹਿਤ ਮਾਮਲਾ ਦਰਜ ਕੀਤਾ ਜਾਵੇ।