ਹਲਕਾ ਵਿਧਾਇਕ ਵੱਲੋਂ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ - ਹਲਕਾ ਖਡੂਰ ਸਾਹਿਬ
🎬 Watch Now: Feature Video
ਖਡੂਰ ਸਾਹਿਬ: ਹਲਕਾ ਖਡੂਰ ਸਾਹਿਬ ਦੇ ਕਾਂਗਰਸ ਵਿਧਾਇਕ ਰਮਨਜੀਤ ਸਿੰਘ ਸਿੱਕੀ ਵਲੋਂ ਹਲਕੇ ਦੇ ਵੱਖ-ਵੱਖ ਪਿੰਡ 'ਚ ਜਾ ਕੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਪਿੰਡਾਂ 'ਚ ਇਹ ਦੇਖਣ ਆਏ ਹਨ ਕਿ ਜੋ ਕੰਮ ਸਾਡੇ ਬਲਾਕ ਡਿਵੈਲਪਮੈਂਟ ਤੇ ਸਰਪੰਚਾਂ ਨੇ ਕਰਵਾਏ ਹਨ, ਉਹ ਕਿਸ ਤਰ੍ਹਾਂ ਚਲਦੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ 'ਚ ਵਿਕਾਸ ਦੀ ਲਹਿਰ ਜੋ ਚੱਲ ਰਹੀ ਹੈ, ਉਹ ਇਸ ਤਰ੍ਹਾਂ ਹੀ ਜਾਰੀ ਰਹੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿੰਡ ਕੰਬੋ ਢਾਏ ਵਾਲਾ ਵਿਖੇ ਸੀਵਰੇਜ ਅਤੇ ਗਲੀਆਂ ਦਾ ਉਦਘਾਟਨ ਕੀਤਾ ਗਿਆ।