ਫ਼ਤਿਹਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਸੰਵਿਧਾਨ ਦਿਹਾੜਾ - 26th november
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਜ਼ਿਲ੍ਹੇ 'ਚ ਰਾਸ਼ਟਰੀ ਵਾਲਮਿਕੀ ਸਭਾ ਵਲੋਂ ਸੰਵਿਧਾਨ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਰਾਸ਼ਟਰੀ ਵਾਲਮਿਕੀ ਸਭਾ ਦੇ ਮੁੱਖੀ ਕੁਲਦੀਪ ਸਿੰਘ ਸਹੋਤਾ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ। ਸਹੋਤਾ ਨੇ ਕਿਹਾ ਕਿ ਲੰਮੇ ਸੰਘਰਸ਼ ਤੋ ਬਾਅਦ ਸੰਵਿਧਾਨ ਬਣਨ ਉੱਤੇ ਸਮਾਜ ਨੂੰ ਸੁੱਖ ਦਾ ਸਾਹ ਮਿਲਿਆ ਸੀ, ਜਿਸ ਵਿੱਚ ਦਲਿਤ ਸਮਾਜ ਦੇ ਹੱਕ ਬਹਾਲ ਕੀਤੇ ਗਏ ਸਨ। ਉਨ੍ਹਾਂ ਸੰਵਿਧਾਨ ਬਨਣ ਦੇ ਇਤਿਹਾਸ 'ਤੇ ਚਾਨਣਾ ਪਾਇਆ ਅਤੇ ਸਮੂਹ ਦੇਸ਼ ਵਾਸੀਆਂ ਨੂੰ ਅੱਜ 26 ਨਵੰਬਰ 'ਤੇ ਸੰਵਿਧਾਨ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ