ਚੰਡੀਗੜ੍ਹ: ਬੇਮੌਸਮੀ ਬਰਸਾਤ ਨੇ ਵਧਾਈਆਂ ਕਿਸਾਨਾਂ ਦੀਆਂ ਮੁਸ਼ਕਿਲਾਂ
🎬 Watch Now: Feature Video
ਚੰਡੀਗੜ੍ਹ: ਕਰਫਿਊ ਕਾਰਨ ਵਾਢੀ ਪਹਿਲਾਂ ਹੀ ਬਹੁਤ ਪ੍ਰਭਾਵਿਤ ਹੋਈ ਹੈ। ਪ੍ਰਵਾਸੀ ਮਜ਼ਦੂਰਾਂ ਦਾ ਦੇਸ਼ ਵਿਆਪੀ ਲੌਕਡਾਉਨ ਕਾਰਨ ਵਾਪਸ ਚੱਲੇ ਜਾਣ ਨਾਲ ਇਸ ਵਾਰ ਜ਼ਿਆਦਾ ਕੰਮ ਮਸ਼ੀਨਾਂ 'ਤੇ ਨਿਰਭਰ ਹੈ। ਇਸੇ ਦੌਰਾਨ ਕਿਸਾਨਾਂ ਲਈ ਇੱਕ ਹੋਰ ਮੁਸੀਬਤ ਖੜ੍ਹੀ ਹੋ ਗਈ ਹੈ। ਪੰਜਾਬ 'ਚ ਕਈ ਸ਼ਹਿਰਾਂ 'ਚ ਪਈ ਗੜੇਮਾਰੀ ਤੇ ਬਾਰਿਸ਼ ਨਾਲ ਜਿੱਥੇ ਕਿਸਾਨਾਂ ਦੀ ਫਸਲਾਂ ਦਾ ਨੁਕਸਾਨ ਹੋ ਰਿਹਾ ਹੈ, ਉੱਥੇ ਹੀ ਮੰਡੀ ਵਿੱਚ ਪਹੁੰਚੀ ਫਸਲ ਦਾ ਵੀ ਨੁਕਸਾਨ ਹੋ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਐੱਮਐੱਸਪੀ ਦੇ ਰੇਟ ਵਧਾਉਣ ਬਾਰੇ ਚਿੱਠੀ ਭੇਜੀ ਜਾ ਚੁੱਕੀ ਹੈ। ਦੂਜੇ ਪਾਸੇ ਕਿਸਾਨ ਲਗਾਤਾਰ ਹੋ ਰਹੇ ਨੁਕਸਾਨ ਨੂੰ ਲੈ ਕੇ ਮੁਆਵਜ਼ੇ ਦੀ ਮੰਗ ਕਰ ਰਹੇ ਹਨ।