ਠੇਕਾ ਮੁਲਾਜ਼ਮਾਂ ਵੱਲੋਂ ਸਰਕਾਰ ਖਿਲਾਫ਼ ਪੱਕੇ ਮੋਰਚੇ ਦਾ ਐਲਾਨ - ਠੇਕਾ ਮੁਲਾਜ਼ਮਾਂ
🎬 Watch Now: Feature Video
ਬਠਿੰਡਾ: ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿਚ ਕੰਮ ਕਰ ਰਹੇ ਠੇਕਾ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਹੁਣ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਪੱਕਾ ਮੋਰਚਾ ਲਾਉਣ ਦਾ ਐਲਾਨ ਕਰ ਦਿੱਤਾ ਹੈ। ਸਮੁੱਚੇ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਬਠਿੰਡਾ ਵਿੱਚ ਅਗਾਮੀ ਬੈਠਕ ਕਰ ਚਿਤਾਵਨੀ ਦਿੰਦਿਆਂ ਐਲਾਨ ਕੀਤਾ ਕਿ ਜੇਕਰ ਸਰਕਾਰ ਸਮਾਂ ਰਹਿੰਦੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ ਤਾਂ ਸੱਤ ਸਤੰਬਰ ਤੋਂ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਪੱਕਾ ਮੋਰਚਾ ਲਗਾਇਆ ਜਾਵੇਗਾ ਅਤੇ ਇਸ ਮੋਰਚੇ ਤੋਂ ਪਹਿਲਾਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਤਿੰਨ ਕਨਵੈਨਸ਼ਨਾਂ ਕਰਾਈਆਂ ਜਾਣਗੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਵਾਅਦਾ ਖ਼ਿਲਾਫ਼ੀ ਖ਼ਿਲਾਫ਼ ਲੋਕਾਂ ਵਿੱਚ ਪ੍ਰਚਾਰ ਕਰਨਗੇ ਉਨ੍ਹਾਂ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਸੱਤਾਧਾਰੀ ਧਿਰ ਦਾ ਵਿਰੋਧ ਕੀਤਾ ਜਾਵੇਗਾ।