ਠੇਕਾ ਮੁਲਾਜ਼ਮਾਂ ਵੱਲੋਂ ਮਨਪ੍ਰੀਤ ਸਿੰਘ ਬਾਦਲ ਦਾ ਬਠਿੰਡਾ ਵਿੱਚ ਵਿਰੋਧ - ਮਨਪ੍ਰੀਤ ਸਿੰਘ ਬਾਦਲ ਦਾ ਠੇਕਾ ਮੁਲਾਜ਼ਮਾਂ ਵੱਲੋਂ ਜ਼ਬਰਦਸਤ ਵਿਰੋਧ
🎬 Watch Now: Feature Video
ਬਠਿੰਡਾ: ਬਠਿੰਡਾ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪਹੁੰਚੇ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਠੇਕਾ ਮੁਲਾਜ਼ਮਾਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ। ਇਸ ਮੌਕੇ ਠੇਕਾ ਕਰਮਚਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗਾਂ ਦੇਣ ਤੋਂ ਬਾਅਦ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਬਠਿੰਡਾ ਪ੍ਰਸ਼ਾਸਨ ਵੀ ਕਈ ਵਾਰ ਗੱਲਬਾਤ ਕਰਾਉਣ ਦਾ ਸੱਦਾ ਦੇ ਕੇ ਵਾਅਦੇ ਤੋਂ ਮੁੱਕਰ ਗਿਆ ਹੈ। ਜਿਸ ਕਾਰਨ ਮਜਬੂਰਨ ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਘਿਰਾਓ ਕਰਨਾ ਪੈ ਰਿਹਾ ਹੈ, ਠੇਕਾ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜਿੰਨਾ ਟਾਈਮ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਉਹ ਇਸੇ ਤਰ੍ਹਾਂ ਮੰਤਰੀਆਂ ਦਾ ਵਿਰੋਧ ਪ੍ਰਦਰਸ਼ਨ ਕਰਦੇ ਰਹਿਣਗੇ।