ਠੇਕਾ ਮੁਲਾਜ਼ਮਾਂ ਨੇ ਫੂਕਿਆ P.M. ਮੋਦੀ ਦਾ ਪੁਤਲਾ - PM. ਮੋਦੀ ਦਾ ਪੁਤਲਾ
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਫੇਰੀ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਦਾ ਥਾਂ-ਥਾਂ ‘ਤੇ ਵਿਰੋਧ ਕੀਤਾ ਜਾ ਰਿਹਾ ਹੈ। ਇੱਕ ਪਾਸੇ ਜਿੱਥੇ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਮੋਦੀ (Prime Minister Narendra Modi) ਦਾ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (Contract Employees Struggle Front) ਵੱਲੋਂ ਵੀ ਪੁਤਲੇ ਸਾੜ ਕੇ ਕੇਂਦਰ ਸਰਕਾਰ (central government) ਦਾ ਵਿਰੋਧ ਕੀਤਾ ਗਿਆ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਮੋਦੀ ‘ਗੋ ਬੇਕ ਗੋ’ ਦੇ ਨਾਅਰੇ ਵੀ ਲਗਾਏ ਗਏ। ਮੀਡੀਆ ਨਾਲ ਗੱਲਬਾਤ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ((Prime Minister Modi) ਨੇ ਆਪਣੇ ਨਿੱਜੀ ਲਾਭ ਲਈ ਦੇਸ਼ ਦੇ ਸਰਕਾਰੀ ਅਦਾਰਿਆਂ ਦਾ ਨਿੱਜੀ ਕਰਨ ਕਰ ਦਿੱਤਾ ਹੈ। ਜੋ ਦੇਸ਼ ਨੂੰ ਮੁੜ ਤੋਂ ਗੁਲਾਮੀ ਵੱਲ ਲੈ ਕੇ ਜਾ ਰਿਹਾ ਹੈ।