ਵਿਧਾਨ ਸਭਾ ਚੋਣਾ ਦੌਰਾਨ ਠੇਕਾ ਮੁਲਾਜ਼ਮ ਕਰਨਗੇ ਪ੍ਰਦਰਸ਼ਨ - Contract Employees Union
🎬 Watch Now: Feature Video
ਬਠਿੰਡਾ: ਪੰਜਾਬ ਭਰ ਵਿਚ ਠੇਕਾ ਮੁਲਾਜ਼ਮ ਯੂਨੀਅਨ (Contract Employees Union) ਵੱਲੋਂ ਰੈਗੂਲਰ ਕਰਨ ਦੀ ਮੰਗ (Demand for regularization)ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਪੰਜਾਬ ਭਰ ਦੇ ਵੱਖ ਵੱਖ ਠੇਕੇਦਾਰੀ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਵਿਧਾਨ ਸਭਾ ਚੋਣਾ 2022 ਵਿਚ ਪ੍ਰਦਰਸ਼ਨ ਕੀਤਾ ਜਾਵੇਗਾ।ਪੰਜਾਬ ਨਰਸਿੰਗ ਸਟਾਫ ਵੱਲੋਂ ਵੀ ਪ੍ਰਦਰਸ਼ਨ ਕੀਤੇ ਜਾਣਗੇ।ਪੰਜਾਬ ਨਰਸਿੰਗ ਐਸੋਸੀਏਸ਼ਨ ਦੀ ਪ੍ਰਧਾਨ ਸਿਮਰਜੀਤ ਕੌਰ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਕਾਰਨ ਉਨ੍ਹਾਂ ਨੂੰ ਮਜਬੂਰਨ ਅਣਮਿੱਥੇ ਸਮੇਂ ਲਈ ਹੜਤਾਲ ਤੇ ਜਾਣਾ ਪੈ ਰਿਹਾ। ਜਿਸ ਕਾਰਨ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਤ ਹੋਈਆਂ ਹਨ।ਪੰਜਾਬ ਦੇ ਵੱਖ-ਵੱਖ ਵਿਭਾਗਾ ਵੱਲੋਂ ਵੱਡੇ ਪ੍ਰਦਰਸ਼ਨ ਦੀਆਂ ਤਿਆਰੀਆ ਹੋ ਰਹੀਆ ਹਨ।