ਠੇਕੇ 'ਤੇ ਕੰਮ ਕਰਦੇ ਪਨਬੱਸ ਕਾਮਿਆਂ ਫੂਕਿਆ ਕੈਪਟਨ ਦਾ ਪੁਤਲਾ - Contract PUNBUS workers union
🎬 Watch Now: Feature Video
ਪਠਾਨਕੋਟ: ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਤਨਖਾਹਾਂ 'ਚ 25 ਫੀਸਦੀ ਕਟੌਤੀ ਕੀਤੇ ਜਾਣ ਵਿਰੁੱਧ ਪੁਤਲਾ ਫੂਕ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕ ਕੇ ਆਪਣਾ ਰੋਸ ਜਤਾਇਆ। ਇਸ ਮੌਕੇ ਮੁਲਾਜ਼ਮਾਂ ਨੇ ਕਿਹਾ ਸਰਕਾਰ ਨੇ ਉਨ੍ਹਾਂ ਨਾਲ ਧੱਕਾ ਕੀਤਾ ਹੈ ਅਤੇ ਉਨ੍ਹਾਂ ਦੀ 25 ਫੀਸਦੀ ਤਨਖਾਹ ਵਿੱਚ ਕਟੌਤੀ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੀ ਤਨਖਾਹ ਨੂੰ ਪੂਰਾ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਤੁਰੰਤ ਪੱਕੇ ਕੀਤਾ ਜਾਵੇ। ਮੁਲਾਮਜ਼ਾਂ ਨੇ ਕਿਹਾ ਜੇਕਰ ਸਰਕਾਰ ਇਸ ਤਰ੍ਹਾਂ ਨਹੀਂ ਕਰਦੀ ਤਾਂ ਉਹ 15 ਅਗਸਤ ਨੂੰ ਜਲੰਧਰ 'ਚ ਇੱਕ ਵੱਡਾ ਰੋਸ ਪ੍ਰਦਰਸ਼ਨ ਕਰਨਗੇ।