ਨਾਗਰਿਕਤਾ ਕਾਨੂੰਨ ਦੇ ਵਿਰੋਧ ਵਜੋਂ ਸਾੜੀਆਂ ਭਾਰਤੀ ਸਵਿਧਾਨ ਦੀਆਂ ਕਾਪੀਆਂ - ਭਾਰਤੀ ਸਵਿਧਾਨ ਦੀਆਂ ਕਾਪੀਆਂ ਸਾੜੀਆਂ ਗਈਆਂ
🎬 Watch Now: Feature Video
ਨਾਗਰਿਕਤਾ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਦੇਸ਼ ਭਰ ਵਿੱਚ ਪ੍ਰਦਰਸ਼ਨਾਂ ਦਾ ਦੌਰ ਜਾਰੀ ਹੈ। ਇਸਦੇ ਚੱਲਦਿਆਂ ਤਰਨ ਤਾਰਨ ਵਿਖੇ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਵੱਲੋ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਨਾਰੇਬਾਜੀ ਕੀਤੀ ਗਈ ਅਤੇ ਆਪਣਾ ਰੋਸ ਜਾਹਿਰ ਕਰਦਿਆਂ ਭਾਰਤੀ ਸੰਵਿਧਾਨ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੋਕੇ ਪ੍ਰਦਰਸ਼ਨਕਾਰੀਆਂ ਵੱਲੋ ਰਾਸ਼ਟਰਪਤੀ ਦੇ ਨਾਮ ਇੱਕ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੂੰ ਸੌਂਪਿਆ ਗਿਆ। ਇਸ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਆਗੂ ਐਡਵੋਕੇਟ ਜਗਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਕਾਨੂੰਨ ਭਾਰਤ ਦੇ ਸੰਵਿਧਾਨ ਦੇ ਖਿਲਾਫ ਹੈ ਤੇ ਇਸ ਨੂੰ ਰੱਦ ਕਰਨਾ ਜ਼ਰੂਰੀ ਹੈ। ਇਸ ਮੋਕੇ ਵਧੀਕ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਕਿਹਾ ਕਿ ਉਹ ਇਹ ਮੰਗ ਪੱਤਰ ਅੱਗੇ ਸਰਕਾਰ ਨੂੰ ਭੇਜ ਦੇਣਗੇ।