ਗੜ੍ਹਸ਼ੰਕਰ ’ਚ ਕੋਰੋਨਾ ਦੇ ਮਾਮਲਿਆਂ ’ਚ ਲਗਾਤਾਰ ਹੋ ਰਿਹਾ ਵਾਧਾ - rise in Garhshankar
🎬 Watch Now: Feature Video
ਹੁਸ਼ਿਆਰਪੁਰ: ਸੂਬੇ ਭਰ ਦੇ ਵਿੱਚ ਲਗਾਤਾਰ ਵੱਧ ਰਹੇ ਕਰੋਨਾ ਵਾਇਰਸ ਦੇ ਕੇਸਾਂ ਨੇ ਪੰਜਾਬ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ, ਜੇ ਗੱਲ ਗੜ੍ਹਸ਼ੰਕਰ ਦੀ ਕਰੀਏ ਤਾਂ ਸ਼ਹਿਰ ਗੜ੍ਹਸ਼ੰਕਰ ਦੇ ਵਿੱਚ ਕਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਦੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ 60 ਦੇ ਕਰੀਬ ਕੋਰੋਨਾ ਕੇਸ ਹਨ ਅਤੇ ਸਿਵਲ ਹਸਪਤਾਲ ਵਿੱਚ ਕਰੋਨਾ ਵਾਇਰਸ ਦੇ ਟੀਕੇ ਲਗਾਏ ਜਾ ਰਹੇ ਹਨ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਰਾਜੇਸ਼ ਪਰਤੀ ਨੇ ਦੱਸਿਆ ਕਿ ਸਿਵਲ ਹਸਪਤਾਲ ਵਿੱਚ 60 ਸਾਲ ਦੇ ਉੱਪਰ ਵਾਲੇ ਹਰ ਇੱਕ ਵਿਅਕਤੀ ਅਤੇ 45 ਤੋਂ 59 ਤੱਕ ਦੇ ਵਿਅਕਤੀ ਨੂੰ ਮੁਫ਼ਤ ਵਿੱਚ ਟੀਕੇ ਲਗਾਏ ਜਾ ਰਹੇ ਹਨ।