ਪੰਜਾਬ 'ਚ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਸਾਵਧਾਨੀ ਵਰਤੋ: ਡੀਸੀ
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਮੁੜ ਤੋਂ ਕੋਰੋਨਾ ਦੇ ਮਾਮਲੇ ਵੱਧਣ ਲੱਗ ਗਏ ਹਨ। ਇਸ ਨੂੰ ਦੇਖਦੇ ਹੋਏ ਡੀਸੀ ਅੰਮ੍ਰਿਤ ਕੌਰ ਗਿੱਲ ਨੇ ਲੋਕਾਂ ਨੂੰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਕੋਰੋਨਾ ਵਾਇਰਸ ਥੰਮ ਗਿਆ ਸੀ ਪਰ ਹੁਣ ਮੁੜ ਕੋਰੋਨਾ ਵਾਇਰਸ ਦੀ ਇਨਫੈਕਸ਼ਨ ਸ਼ੁਰੂ ਹੋ ਗਈ ਹੈ। ਇਸ ਦੇ ਵੱਲ ਧਿਆਨ ਦੇਣ ਦੀ ਜ਼ਰੂਰਤ ਹੈ। ਡੀ.ਸੀ ਨੇ ਕਿਹਾ ਕਿ ਜਿਸ ਤਰ੍ਹਾਂ ਪਹਿਲਾਂ ਗਾਇਡਲਾਇਨ ਨੂੰ ਮੰਨਿਆ ਜਾਂਦਾ ਸੀ ਉਸੇ ਤਰਾਂ ਹੀ ਹੁਣ ਵੀ ਮੰਨੀਏ। ਉਨ੍ਹਾਂ ਕਿਹਾ ਕਿ ਜੇਕਰ ਘਰ ਤੋਂ ਬਾਹਰ ਜਾਣਾ ਹੈ ਤਾਂ ਮਾਸਕ ਲਗਾਇਆ ਜਾਵੇ। ਦੂਰੀ ਬਣਾ ਕੇ ਰੱਖੀ ਜਾਵੇ ਅਤੇ ਸੇਨੈਟਾਇਜਰ ਦੀ ਵਰਤੋਂ ਜ਼ਰੂਰ ਕੀਤੀ ਜਾਵੇ ਤਾਂ ਜੋ ਇਸ ਕੋਰੋਨਾ ਵਾਇਰਸ ਤੋਂ ਬਚਿਆ ਜਾ ਸਕੇ।