ਕੋਰੋਨਾ ਕਾਰਨ ਬਟਾਲਾ ਅਤੇ ਆਸ-ਪਾਸ ਇਲਾਕੇ ਵਿੱਚ ਮੌਤਾਂ ਦੀ ਗਿਣਤੀ ਵਧੀ: ਡੀਸੀ - ਮੌਤਾਂ ਦੀ ਗਿਣਤੀ ਵਧੀ
🎬 Watch Now: Feature Video
ਗੁਰਦਾਸਪੁਰ: ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹੇ ਦੇ 45 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਨੂੰ ਕੋਰੋਨਾ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੈਕਸੀਨ ਲਗਵਾ ਕੇ ਜ਼ਿੰਦਗੀ ਨੂੰ ਚੁਣਨਾ ਚਾਹੀਦਾ ਹੈ ਨਾ ਕਿ ਅਫ਼ਵਾਹਾਂ ਵਿੱਚ ਆ ਕੇ ਵੈਕਸੀਨ ਤੋਂ ਪਾਸਾ ਵੱਟ ਕੇ ਆਪਣੀ ਬੇਸ਼ਕੀਮਤੀ ਜਾਨ ਨੂੰ ਖਤਰੇ ਵਿੱਚ ਪਾਇਆ ਜਾਵੇ। ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਅੱਜ ਬਟਾਲਾ ਵਿਖੇ ਸਮਾਜ ਸੇਵੀ ਜਥੇਬੰਦੀਆਂ ਅਤੇ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਵਿੱਚ 80 ਫੀਸਦੀ ਬਟਾਲਾ ਸ਼ਹਿਰ ਅਤੇ ਨਾਲ ਲੱਗਦੇ ਇਲਾਕੇ ਨਾਲ ਸਬੰਧਤ ਸਨ। ਉਨ੍ਹਾਂ ਕਿਹਾ ਕਿ ਦੋ ਦਿਨ ਪਹਿਲਾਂ ਬਟਾਲਾ ਸ਼ਹਿਰ ਵਿੱਚ ਇੱਕ 37 ਸਾਲ ਦੀ 7 ਮਹੀਨੇ ਦੀ ਗਰਭਵਤੀ ਮਹਿਲਾ ਦੀ ਕੋਰੋਨਾ ਕਾਰਨ ਮੌਤ ਹੋ ਗਈ ਜੋ ਕਿ ਬਹੁਤ ਮੰਦਭਾਗੀ ਘਟਨਾ ਹੈ। ਉਥੇ ਹੀ ਉਹਨਾਂ ਅਗੇ ਕਿਹਾ ਕਿ ਲੋਕਾਂ ਨੂੰ ਵੈਕਸੀਨ ਲਗਵਾ ਕੇ ਜ਼ਿੰਦਗੀ ਨੂੰ ਚੁਣਨਾ ਚਾਹੀਦਾ ਹੈ ਨਾ ਕਿ ਕਿਸੇ ਅਫ਼ਵਾਹ ਵਿੱਚ ਆ ਕੇ ਵੈਕਸੀਨ ਲਗਵਾਉਣ ਤੋਂ ਨਾਂਹ ਕਰਕੇ ਮੌਤ ਨੂੰ ਖੁਦ ਸਹੇੜਿਆ ਜਾਵੇ।