CM ਚੰਨੀ ਦੇ ਆਉਣ ਤੋਂ ਪਹਿਲਾਂ ਪ੍ਰਦਰਸ਼ਨ, ਪੁਲਿਸ ਨੇ ਕੁੱਟੇ ਕੋਰੋਨਾ ਯੋਧੇ ! - Unemployed teacher
🎬 Watch Now: Feature Video
ਬਰਨਾਲਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ (Chief Minister Charanjit Channy) ਵੱਲੋਂ ਤਿੰਨ ਵਿਧਾਨ ਸਭਾ ਹਲਕਿਆਂ ਵਿਚ ਸਮਾਗਮ ਰੱਖਿਆ ਗਿਆ ਹੈ, ਪ੍ਰੰਤੂ ਹਲਕਾ ਮਹਿਲ ਕਲਾਂ ਵਿੱਚ ਮੁੱਖ ਮੰਤਰੀ ਦੀ ਚੰਨੀ ਦੇ ਸੰਬੋਧਨ ਦੌਰਾਨ ਬੇਰੁਜ਼ਗਾਰ ਅਧਿਆਪਕਾਂ (Unemployed teachers) ਵੱਲੋਂ ਨਾਅਰੇਬਾਜ਼ੀ ਕੀਤੀ ਗਈ।ਉਥੇ ਐਨ ਐਚ ਐਮ ਸਿਹਤ ਕਰਮਚਾਰੀ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਜਿਸ ਨੂੰ ਸੜਕ ਤੋਂ ਧਰਨੇ ਦੌਰਾਨ ਪੁਲਿਸ ਵੱਲੋਂ ਖਿੱਚਧੂਹ ਕੀਤੀ ਗਈ ਅਤੇ ਕੁਝ ਦੀਆਂ ਪੱਗਾਂ ਵੀ ਲੱਥ ਗਈਆ। ਉਥੇ ਕੋਰੋਨਾ ਯੋਧਿਆ (Corona Warriors) ਵੱਲੋਂ ਵੀ ਨਾਅਰੇਬਾਜ਼ੀ ਕੀਤੀ ਗਈ।ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨਾਲ ਧੱਕਾਮੁੱਕੀ ਕੀਤੀ ਗਈ।ਵੱਖ-ਵੱਖ ਵਿਭਾਗਾਂ ਦੇ ਕੱਚੇ ਮੁਲਾਜ਼ਮ ਅਤੇ ਬੇਰੁਜਗਾਰ ਅਧਿਆਪਕਾਂ ਵੱਲੋਂ ਚੰਨੀ ਦੇ ਖਿਲਾਫ਼ ਜਮ ਕੇ ਨਾਅਰੇਬਾਜੀ ਕੀਤੀ ਜਾ ਰਹੀ ਹੈ।