ਹੁਸ਼ਿਆਰਪੁਰ ’ਚ ਕੋਰੋਨਾ ਦਾ ਕਹਿਰ, 356 ਨਵੇਂ ਮਾਮਲੇ ਆਏ ਸਾਹਮਣੇ - ਮੌਤਾਂ ਦੀ ਗਿਣਤੀ 439 ਹੋ ਗਈ
🎬 Watch Now: Feature Video
ਸੂਬੇ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸਦੇ ਚੱਲਦੇ ਹੀ ਹੁਸ਼ਿਆਰਪੁਰ ਵਿਖੇ 356 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਤੋਂ ਬਾਅਦ ਜ਼ਿਲ੍ਹੇ ’ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 11228 ਹੋ ਗਈ ਹੈ। ਜਦਕਿ 10 ਕੋਰੋਨਾ ਮਰੀਜ਼ਾ ਦੀ ਮੌਤ ਹੋਣ ਤੋਂ ਬਾਅਦ ਮੌਤਾਂ ਦੀ ਗਿਣਤੀ 439 ਹੋ ਗਈ ਹੈ। ਇਨ੍ਹਾਂ ਮਾਮਲਿਆਂ ਨੂੰ ਦੇਖਦੇ ਹੋਏ ਸਿਵਲ ਸਰਜਨ ਡਾਕਟਰ ਰਣਜੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਮਹਾਂਮਾਰੀ ਹਲਕੇ ਚ ਨਾ ਲੈਣ ਅਤੇ ਸਰਕਾਰ ਵੱਲੋਂ ਜਾਰੀ ਹਿਦਾਇਤਾਂ ਦੀ ਸਹੀ ਢੰਗ ਨਾਲ ਪਾਲਣਾ ਕਰਨ। ਤਾਂ ਜੋ ਉਹ ਕੋਰੋਨਾ ਮਹਾਂਮਾਰੀ ਤੋਂ ਖੁਦ ਨੂੰ ਅਤੇ ਆਪਣੇ ਪਰਿਵਾਰ ਨੂੰ ਬਚਾ ਸਕਣ।