ਬਠਿੰਡਾ ’ਚ ਕੋਰੋਨਾ ਨੂੰ ਲੈ ਕੇ ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਅਪੀਲ - ਹਦਾਇਤਾਂ ਦੀ ਪਾਲਣਾ
🎬 Watch Now: Feature Video
ਬਠਿੰਡਾ: ਜ਼ਿਲ੍ਹੇ ਵਿੱਚ ਹੁਣ ਪਿਛਲੇ ਕਈ ਦਿਨਾਂ ਤੋਂ ਮਰੀਜ਼ਾਂ ਦੀ ਗਿਣਤੀ ਵਿੱਚ ਕਾਫੀ ਇਜ਼ਾਫਾ ਹੋਇਆ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਅਜੇ ਤੱਕ ਕੋਰੋਨਾ ਵਾਇਰਸ ਐਕਟਿਵ ਹੈ, ਇਸ ਕਰਕੇ ਸਾਨੂੰ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਜ਼ਰੂਰ ਕਰਨੀ ਚਾਹੀਦੀ ਹੈ ਤਾਂ ਕਿ ਕੋਰੋਨਾ ਮਹਾਂਮਾਰੀ ਹੋਰ ਲੋਕਾਂ ਨੂੰ ਆਪਣੀ ਚਪੇਟ ਵਿੱਚ ਨਾ ਲਵੇ। ਇਸ ਮੌਕੇ ਡਾ. ਮਿਨਾਕਸ਼ੀ ਸਿੰਗਲਾ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੇ ਦੌਰਾਨ 131 ਮਾਮਲੇ ਨਵੇਂ ਆਏ ਹਨ। ਡਾ. ਮਿਨਾਕਸ਼ੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 39 ਸਰਕਾਰੀ ਅਤੇ 36 ਪ੍ਰਾਈਵੇਟ ਹਸਪਤਾਲਾਂ ਦੇ ਵਿੱਚ ਵੈਕਸੀਨ ਦੀ ਸੁਵਿਧਾ ਮਰੀਜ਼ਾਂ ਨੂੰ ਦਿੱਤੀ ਜਾ ਰਹੀ ਹੈ। ਜ਼ਿਲ੍ਹੇ ਵਿੱਚ ਹੁਣ ਤੱਕ 20 ਹਜ਼ਾਰ ਤੋਂ ਜ਼ਿਆਦਾ ਵਿਅਕਤੀਆਂ ਦੇ ਕੋਰੋਨਾ ਦਾ ਟੀਕਾ ਲਗਾਇਆ ਜਾ ਚੁੱਕਾ ਹੈ।