ਫਗਵਾੜਾ ਸਿਟੀ ਥਾਣੇ ਦੇ SHO ਸਣੇ 6 ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ - ਕੋਰੋਨਾ ਪੌਜ਼ੀਟਿਵ
🎬 Watch Now: Feature Video
ਫਗਵਾੜਾ: ਸਿਟੀ ਥਾਣੇ ਵਿੱਚ ਉਸ ਵੇਲੇ ਹੜਕੰਪ ਮੱਚ ਗਿਆ ਜਦੋਂ ਥਾਣੇ ਦੇ ਮੁਖੀ ਓਮਕਾਰ ਸਿੰਘ ਬਰਾੜ ਤੇ ਉਨ੍ਹਾਂ ਦੇ ਬਾਡੀਗਾਰਡ, ਡਰਾਈਵਰ ਅਤੇ ਇੱਕ ਹੋਰ ਮੁਲਾਜ਼ਮ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ। ਸੂਚਨਾ ਮਿਲਦੇ ਸਾਰ ਹੀ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਾਰੇ ਪੌਜ਼ੀਟਿਵ ਮਰੀਜ਼ਾਂ ਨੂੰ ਹਸਪਤਾਲ ਲਿਜਾਇਆ ਗਿਆ। ਇਸ ਤੋਂ ਇਲਾਵਾ ਥਾਣੇ ਦੇ ਹੋਰ ਪੁਲਿਸ ਮੁਲਾਜ਼ਮਾਂ ਨੂੰ ਅੰਦਰ ਹੀ ਇਕਾਂਤਵਾਸ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ 2 ਹੋਰ ਸਥਾਨਕ ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ। ਸਿਹਤ ਵਿਭਾਗ ਦੀ ਟੀਮ ਨੇ ਇਨ੍ਹਾਂ ਦੋਹਾਂ ਮਰੀਜ਼ਾਂ ਨੂੰ ਉਨ੍ਹਾਂ ਦੇ ਘਰ 'ਚ ਹੀ ਇਕਾਂਤਵਾਸ ਕਰ ਦਿੱਤਾ ਹੈ। ਇਸ ਸਾਰੇ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਸੀਐਮਓ ਕਪੂਰਥਲਾ ਵਲੋਂ ਕੀਤੀ ਗਈ ਹੈ।