'ਬਿਨਾਂ ਕਿਸੇ ਦੇਰੀ ਅਤੇ ਡਰ ਤੋਂ ਲੋਕ ਕਰਵਾਉਣ ਵੈਕਸੀਨੇਸ਼ਨ'
🎬 Watch Now: Feature Video
ਹੁਸ਼ਿਆਰਪੁਰ: ਗੜ੍ਹਸ਼ੰਕਰ ਅਧੀਨ ਪੈਦੇ ਸਿਹਤ ਕੇਂਦਰ ਬੀਣੇਵਾਲ ਵਿਖੇ ਐਸਐਮਓ ਡਾ ਰਮਨ ਕੁਮਾਰ ਦੀ ਯੋਗ ਅਗਵਾਈ 'ਚ ਨੋਡਲ ਅਫਸਰ ਡਾ. ਪਰਮਵੀਰ ਸਿੰਘ ਰਾਏ ਦੀ ਦੇਖ-ਰੇਖ ਹੇਠ ਕੋਰੋਨਾ ਦੀਆਂ ਸੈਪਲਿੰਗ ਅਤੇ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੂਰਲ ਫਾਰਮੇਸੀ ਅਫਸਰ ਰਾਜ ਕੁਮਾਰ ਅਤੇ ਸ਼ਾਤੀ ਪ੍ਰਕਾਸ਼ ਨੇ ਦੱਸਿਆ ਕਿ ਰੋਜ਼ਾਨਾ ਹੀ ਇੱਥੇ ਸੈਂਪਲ ਲਏ ਜਾ ਰਹੇ ਹਨ ਅਤੇ ਰੋਜ਼ਾਨਾ ਹੀ ਵੈਕਸੀਨ ਲਗਾਈ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ 30 ਦੇ ਕਰੀਬ ਸੈਂਪਲ ਲਏ ਗਏ ਹਨ ਜਿਨ੍ਹਾਂ ਚੋਂ 3 ਸੈਂਪਲ ਪਾਜ਼ੀਟਿਵ ਪਾਏ ਗਏ। ਜਿਨ੍ਹਾਂ ਨੂੰ ਸਰਕਾਰੀ ਹਦਾਇਤਾਂ ਮੁਤਾਬਿਕ ਘਰ 'ਚ ਇਕਾਂਤਵਾਸ ਚ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਬਿਨਾਂ ਦੇਰੀ ਅਤੇ ਬਿਨਾਂ ਕਿਸੇ ਡਰ ਤੋਂ ਉਹ ਆਪਣਾ ਟੈਸਟ ਅਤੇ ਵੈਕਸੀਨੇਸ਼ਨ ਕਰਵਾਉਣ। ਇਸ ਦੌਰਾਨ ਲੋਕਾਂ ਨੂੰ ਜਾਗਰੁਕ ਵੀ ਕੀਤਾ ਜਾ ਰਿਹਾ ਹੈ।