ਬਠਿੰਡਾ ਕੇਂਦਰੀ ਜੇਲ੍ਹ ਨੂੰ ਕੋਰੋਨਾ ਨੇ ਲਿਆ ਗ੍ਰਿਫ਼ਤ 'ਚ - ਬਠਿੰਡਾ ਜੇਲ
🎬 Watch Now: Feature Video
ਬਠਿੰਡਾ: ਕੋਰੋਨਾ ਮਹਾਂਮਾਰੀ ਨੇ ਜ਼ਿਲ੍ਹਾ ਕੇਂਦਰੀ ਜੇਲ੍ਹ ਵਿੱਚ ਵੀ ਦਸਤਕ ਦੇ ਦਿੱਤੀ ਹੈ। ਸਿਹਤ ਵਿਭਾਗ ਦੀ ਮੰਨੀਏ ਤਾਂ ਪਿਛਲੇ ਕੁੱਝ ਦਿਨਾਂ ਵਿੱਚ 122 ਕੈਦੀ ਤੇ ਹਵਾਲਾਤੀਆਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਪਾਈ ਗਈ ਹੈ। ਇਨ੍ਹਾਂ ਦਾ ਇਲਾਜ ਸਿਹਤ ਵਿਭਾਗ ਵੱਲੋਂ ਕੀਤਾ ਜਾ ਰਿਹਾ ਹੈ। ਕੇਂਦਰੀ ਜੇਲ ਵਿੱਚ ਕੋਰੋਨਾ ਦੀ ਦਸਤਕ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਪ੍ਰੇਸ਼ਾਨੀ ਵਧਾ ਦਿੱਤੀ ਹੈ। ਸਿਹਤ ਵਿਭਾਗ ਦੀ ਟੀਮ ਪੌਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਹਰ ਵਿਅਕਤੀ ਦੇ ਸੈਂਪਲ ਲੈ ਰਿਹਾ ਹੈ। ਨਾਲ ਹੀ ਕੋਰੋਨਾ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ, ਇਸ ਦਾ ਉਚੇਚੇ ਤੌਰ 'ਤੇ ਪ੍ਰਬੰਧ ਵੀ ਪ੍ਰਸ਼ਾਸਨ ਨੇ ਕੀਤਾ ਹੈ।