ਪਟਿਆਲਾ: ਜ਼ਿਲ੍ਹੇ 'ਚ 3 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ, ਕੁੱਲ ਐਕਟਿਵ ਮਾਮਲੇ ਹੋਏ 163 - ਹਰੀਸ਼ ਮਲਹੋਲਤਾ
🎬 Watch Now: Feature Video
ਪਟਿਆਲਾ: ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਪਟਿਆਲਾ ਵਿੱਚ ਪਿਛਲੇ 24 ਘੰਟਿਆਂ 'ਚ 3 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਹੁਣ ਜ਼ਿਲ੍ਹੇ ਵਿੱਚ ਕੁੱਲ ਪੌਜ਼ੀਟਿਵ ਮਾਮਲਿਆਂ ਦੀ ਗਿਣਤੀ 329 ਹੋ ਗਈ ਹੈ, ਜਿਨ੍ਹਾਂ ਵਿੱਚੋਂ 163 ਐਕਟਿਵ ਮਾਮਲੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਟਿਆਲਾ ਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਪੌਜ਼ੀਟਿਵ ਆਏ 3 ਮਾਮਲਿਆਂ 2 ਲੋਕ ਕੁੱਝ ਦਿਨ ਪਹਿਲਾਂ ਦਿੱਲੀ ਤੋਂ ਆਏ ਸਨ ਅਤੇ ਪੌਜ਼ੀਟਿਵ ਆਇਆ ਤੀਜਾ ਕੇਸ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਕਰਕੇ ਪੀੜਤ ਹੋ ਗਿਆ।