ਸ਼੍ਰੋਮਣੀ ਕਮੇਟੀ ਵਲੋਂ ਲਗਾਇਆ ਜਾ ਰਿਹਾ ਕੋਰੋਨਾ ਵੈਕਸੀਨੇਸ਼ਨ ਕੈਂਪ - ਤਖ਼ਤ ਸ੍ਰੀ ਦਮਦਮਾ ਸਾਹਿਬ
🎬 Watch Now: Feature Video
ਤਲਵੰਡੀ ਸਾਬੋ: ਕੋਰੋਨਾ ਦੇ ਚੱਲਦਿਆਂ ਜਿਥੇ ਸਰਕਾਰ ਆਪਣਾ ਕੰਮ ਕਰ ਰਹੀ ਹੈ, ਉਥੇ ਹੀ ਸ਼੍ਰੋਮਣੀ ਕਮੇਟੀ ਵਲੋਂ ਇਸ ਮਹਾਂਮਾਰੀ 'ਚ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਵਲੋਂ ਜਿਥੇ ਹਸਪਤਾਲ 'ਚ ਬੈੱਡਾਂ ਦਾ ਪ੍ਰਬੰਧ ਕੀਤਾ ਗਿਆ, ਉਥੇ ਹੀ ਕੋਰੋਨਾ ਵੈਕਸੀਨੇਸ਼ਨ ਵੀ ਮੁਫ਼ਤ 'ਚ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ 'ਚ ਵੀ ਸ਼੍ਰੋਮਣੀ ਕਮੇਟੀ ਵਲੋਂ 4 ਜੂਨ ਤੋਂ 7 ਜੂਨ ਤੱਕ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਜਿਸ 'ਚ ਸ਼੍ਰੋਮਣੀ ਕਮੇਟੀ ਵਲੋਂ ਲੋਕਾਂ ਨੂੰ ਅਪੀਲ ਵੀ ਕੀਤੀ ਗਈ ਕਿ ਇਸ ਦੌਰਾਨ ਵੱਧ ਤੋਂ ਵੱਧ ਲੋਕ ਪਹੁੰਚ ਕੇ ਵੈਕਸੀਨੇਸ਼ਨ ਕਰਵਾਉਣ।