ਸਿਹਤ ਵਿਭਾਗ ਵੱਲੋਂ ਵੱਖ ਵੱਖ ਵਾਰਡਾਂ 'ਚ ਲਗਾਏ ਜਾ ਰਹੇ ਕੋਰੋਨਾ ਵੈਕਸੀਨੇਸ਼ਨ ਕੈਂਪ - ਪੰਜਾਬ ਸਰਕਾਰ
🎬 Watch Now: Feature Video
ਮਾਨਸਾ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈਕੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ ਹੈ। ਇਸ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਕੋਰੋਨਾ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਮਾਨਸਾ 'ਚ ਵੀ ਜਿਥੇ ਸਿਹਤ ਵਿਭਾਗ ਵਲੋਂ ਹਸਪਤਾਲ 'ਚ ਕੋਰੋਨਾ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ ਉਥੇ ਹੀ ਸ਼ਹਿਰ ਦੇ ਵੱਖ-ਵੱਖ ਵਾਰਡਾਂ 'ਚ ਵੀ ਕੋਰੋਨਾ ਵੈਕਸੀਨੇਸ਼ਨ ਨੂੰ ਲੈਕੇ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਐੱਸ.ਐੱਮ.ਓ ਨੇ ਦੱਸਿਆ ਕਿ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨਜ਼ਦੀਕ ਹੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਲਈ ਵੱਧ ਤੋਂ ਵੱਧ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਵਾਉਣੀ ਚਾਹੀਦੀ ਹੈ।