ਪੁਲਿਸ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੇ ਲਗਵਾਈ ਕਰੋਨਾ ਵਾਇਰਸ ਤੋਂ ਬਚਾਅ ਲਈ ਵੈਕਸੀਨ - ਅੰਮ੍ਰਿਤਸਰ
🎬 Watch Now: Feature Video
ਅੰਮ੍ਰਿਤਸਰ:ਕੋਵਿਡ-19 ਖਿਲਾਫ ਟੀਕਾਕਰਨ ਦਾ ਦੂਜਾ ਪੜਾਅ ਜਾਰੀ ਹੈ। ਇਸ ਦੇ ਤਹਿਤ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ, ਡੀਸੀਪੀ ਜਗਮੋਹਨ ਸਿੰਘ, ਏਸੀਪੀ ਸੁਸ਼ੀਲ ਕੁਮਾਰ ਅਤੇ ਹੋਰ ਅਧਿਕਾਰੀਆਂ ਨੇ ਸਥਾਨਕ ਸਿਵਲ ਹਸਪਤਾਲ ਵਿਖੇ ਪਹੁੰਚ ਕੇ ਇਹ ਵੈਕਸੀਨ ਲਗਵਾਈ। ਇਸ ਮੌਕੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਕੋਰੋਨਾਵਾਇਰਸ ਨੂੰ ਰੋਕਣ ਲਈ ਇਸ ਮੁਹਿੰਮ ਵਿਚ ਹਿੱਸੇਦਾਰ ਬਣਨਾ ਚਾਹੀਦਾ ਹੈ। ਲੋਕਾਂ ਨੂੰ ਟੀਕਾਕਰਨ ਸਬੰਧੀ ਕਿਸੇ ਤਰਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਕਰਦਿਆਂ ਕਿਹਾ ਕਿ ਇਹ ਟੀਕਾ ਪੂਰੀ ਤਰਾਂ ਨਾਲ ਸੁਰੱਖਿਅਤ ਹੈ। ਉਹਨਾਂ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਰਜਿਸਟ੍ਰੇਸਨ ਕਰਾਉਣ ਉਪਰੰਤ ਕੋਵਿਡ-19 ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ ਹੈ।