thumbnail

By

Published : Mar 22, 2020, 9:39 PM IST

ETV Bharat / Videos

ਕੋਰੋਨਾ ਵਾਇਰਸ: ਲੋਕਾਂ ਦੀ ਸਿਹਤਯਾਬੀ ਲਈ ਫ਼ਤਿਹਗੜ੍ਹ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ

ਫ਼ਤਿਹਗੜ ਸਾਹਿਬ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਕੋਰੋਨਾ ਵਾਇਰਸ ਦੇ ਚੱਲਦਿਆਂ ਬਚਾਅ ਕਾਰਜ਼ਾਂ ਦੇ ਅਧੀਨ ਪੂਰੇ ਸ਼ਹਿਰ ਵਿੱਚ ਚੈਕਿੰਗ ਕੀਤੀ ਅਤੇ ਲੋਕਾਂ ਦੇ ਵਾਹਨਾਂ ਨੂੰ ਸੈਨੇਟਾਈਜ਼ ਕੀਤਾ। ਉੱਥੇ ਹੀ ਮੰਡੀ ਗੋਬਿੰਦਗੜ੍ਹ ਵਿਖੇ ਧਾਰਾ -144 ਦਾ ਪਾਲਣ ਕਰਨ ਦੀ ਲੋਕਾਂ ਨੂੰ ਅਪੀਲ ਕੀਤੀ ਗਈ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਦੀ ਸਿਹਤਯਾਬੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਜਲਦੀ ਠੀਕ ਹੋਣ ਦੀ ਅਰਦਾਸ ਵੀ ਕੀਤੀ ਗਈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.