ਕੋਰੋਨਾ ਵਾਇਰਸ ਪਰਹੇਜ਼ ਹੀ ਇਲਾਜ ਹੈ: ਸਰਕਾਰੀ ਡਾਕਟਰ - Corona virus full arrangement by Govt
🎬 Watch Now: Feature Video
ਕਰੋਨਾ ਵਾਇਰਸ ਦੇਸ਼ ਲਈ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਭਾਵੇਂ ਹਾਲੇ ਤੱਕ ਪੰਜਾਬ ਵਿੱਚ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ, ਜਿਸ ਨੂੰ ਇਹ ਵਾਇਰਸ ਹੋਇਆ ਹੋਵੇ। ਪਰ ਸਰਕਾਰ ਇਸ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਜਦ ਖੰਨਾ ਦੇ ਸਰਕਾਰੀ ਹਸਪਤਾਲ ਦਾ ਜਾਇਜ਼ਾ ਲਿਆ ਗਿਆ ਤਾਂ ਉੱਥੇ ਡਾਕਟਰਾਂ ਦੀ ਟੀਮ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਖੰਨਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰਾਜਿੰਦਰ ਘੁਲਾਟੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਜਗ੍ਹਾ ਜਗ੍ਹਾ 'ਤੇ ਫਲੈਕਸ ਬੋਰਡ ਲਗਾ ਕੇ ਆਮ ਜਨਤਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਵਿੱਚ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਸੰਪੂਰਨ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭੀੜ ਭਾੜ ਵਾਲੀਆਂ ਥਾਵਾਂ 'ਤੇ ਜਾਣ ਤੋਂ ਪਰਹੇਜ਼ ਕੀਤਾ ਜਾਵੇ।