ਗੁਰਦਾਸਪੁਰ ਦੇ ਪਿੰਡ ਰਾਊਵਾਲ 'ਤੇ ਵੀ ਮੰਡਰਾ ਰਿਹਾ ਕੋਰੋਨਾ ਦਾ ਖ਼ਤਰਾ - COVID-19
🎬 Watch Now: Feature Video
ਗੁਰਦਾਸਪੁਰ :ਬਲਾਕ ਕਾਹਨੂੰਵਾਨ ਅਧੀਨ ਪੈਂਦਾ ਪਿੰਡ ਰਾਊਵਾਲ ਵੀ ਕਰੋਨਾ ਦੇ ਸ਼ੱਕ ਦੇ ਘੇਰੇ ਵਿੱਚ ਹੈ। ਜਿਸ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵਿੱਚ ਤਰਥੱਲੀ ਮੱਚੀ ਹੋਈ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਿੰਡ ਨੂੰ ਸੀਲ ਕਰ ਪਿੰਡ ਦੇ ਲੋਕਾਂ ਦੀ ਜਾਂਚ ਕੀਤੀ ਗਈ। ਦੱਸਣਯੋਗ ਹੈ ਕਿ ਰਾਊਵਾਲ ਵਿੱਚ ਕੁਝ ਦਿਨ ਪਹਿਲਾਂ ਇੱਕ ਮੈਡੀਕਲ ਕੈਂਪ ਲੱਗਾ ਸੀ। ਕੈਂਪ ਦੌਰਾਨ ਇਸਾਈ ਭਾਈਚਾਰੇ ਦੇ ਹੋਏ ਇਕੱਠ ਵਿੱਚ ਸ਼ਾਮਿਲ ਵਿਅਕਤੀਆਂ ਵਿਚੋਂ ਇਕ ਵਿਅਕਤੀ ਰੋਪੜ ਵਿਖੇ ਕਰੋਨਾ ਪੌਜ਼ੀਟਿਵ ਪਾਇਆ ਗਿਆ ਹੈ।