'ਕੋਰੋਨਾ ਵਾਇਰਸ ਦਾ ਦਰਸ਼ਨਾ ਲਈ ਆਉਣ ਵਾਲੀ ਸੰਗਤ ਦੀ ਆਮਦ 'ਤੇ ਨਹੀਂ ਕੋਈ ਅਸਰ' - corona virus in amritsar
🎬 Watch Now: Feature Video

ਕੋਰੋਨਾ ਵਾਇਰਸ ਦੇ ਪੈਦਾ ਹੋਏ ਖ਼ਤਰੇ ਕਾਰਨ ਜਿੱਥੇ ਆਮ ਲੋਕਾਂ 'ਚ ਸਹਿਮ ਪਾਇਆ ਜਾ ਰਿਹਾ ਹੈ। ਉੱਥੇ ਹੀ ਇਸ ਦਾ ਕੋਈ ਅਸਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀਆਂ ਸੰਗਤਾਂ 'ਤੇ ਪੈਦਾ ਦਿਖਾਈ ਨਹੀਂ ਦੇ ਰਿਹਾ । ਇਸ ਦੀ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਾਮਦਾਸ ਨੇ ਈਟੀਵੀ ਭਾਰਤ ਨਾਲ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣਾ ਬਾਦਸਤੂਰ ਜਾਰੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਨੂੰ ਪਰਿਹੇਜ਼ ਵਰਤਣ ਦੀ ਸਲਾਹ ਲਗਾਤਾਰ ਦਿੱਤੀ ਜਾ ਰਹੀ ਹੈ।