ਕੋਰੋਨਾ ਵਾਇਰਸ: ਸਬਜ਼ੀ ਮੰਡੀਆਂ 'ਚ ਹੋਇਆ ਲੋਕਾਂ ਦਾ ਭਾਰੀ ਇਕੱਠ - corona virus
🎬 Watch Now: Feature Video
ਕੋਰੋਨਾ ਵਾਇਰਸ ਦੇ ਵੱਧਦੇ ਪ੍ਰਭਾਵ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਸਮੂਹਿਕ ਅਦਾਰਿਆਂ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੌਰਾਨ ਹੀ ਕਈ ਤਰ੍ਹਾਂ ਦੀਆਂ ਅਫਵਾਹਾਂ ਵੀ ਫੈਲ ਰਹੀਆਂ ਹਨ ਕਿ ਸਬਜ਼ੀ ਮੰਡੀਆਂ ਵੀ ਕੁਝ ਦਿਨਾਂ ਲਈ ਬੰਦ ਰਹਿਣਗੀਾਂ ਜਿਸ ਕਾਰਨ ਸਬਜ਼ੀ ਮੰਡੀ ਦੇ ਵਿੱਚ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਦੇ ਵੱਲੋਂ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ। ਇਸ ਐਡਵਾਈਜ਼ਰ 'ਚ ਦੱਸਿਆ ਕਿ ਚੰਡੀਗੜ੍ਹ ਦੀ 26 ਸੈਕਟਰ ਮੰਡੀ ਜਿੱਥੇ ਸਭ ਤੋਂ ਜ਼ਿਆਦਾ ਭੀੜ ਹੁੰਦੀ ਹੈ ਉੱਥੇ ਵੈਂਡਰਜ਼ ਨੂੰ ਥੋੜ੍ਹੀ-ਥੋੜ੍ਹੀ ਦੂਰ 'ਤੇ ਬਣਾਇਆ ਜਾਵੇਗਾ ਤਾਂ ਕਿ ਖ਼ਰੀਦਦਾਰੀ ਕਰਨ ਵਾਲੇ ਲੋਕ ਇੱਕ ਦੂਜੇ ਦੇ ਸੰਪਰਕ ਵਿੱਚ ਨਾ ਆਉਣ।