ਰਾਸ਼ਟਰੀ ਡਾਕਟਰ ਦਿਵਸ ਦੇ ਮੌਕੇ ਕੋਰੋਨਾ ਵੈਰੀਅਰਜ਼ ਦਾ ਸਨਮਾਨ - ਸਿਵਲ ਹਸਪਤਾਲ
🎬 Watch Now: Feature Video
ਹੁਸ਼ਿਆਰਪੁਰ:ਰਾਸ਼ਟਰੀ ਡਾਕਟਰ ਦਿਵਸ ਮੌਕੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਗਠਨ ਵਲੋਂ ਕੋਰੋਨਾ ਵੈਰੀਅਰਜ਼ ਦੇ ਸਨਮਾਨ ਲਈ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ.ਜਸਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ਤੇ ਸਿ਼ਰਕਤ ਕੀਤੀ।ਇਸ ਮੌਕੇ ਸੰਗਠਨ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਨੂੰ ਵਿਸ਼ੇਸ਼ ਤੌਰ ਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਕ ਕੀਤਾ ਗਿਆ।ਗੱਲਬਾਤ ਦੌਰਾਨ ਸੰਗਠਨ ਦੇ ਪੰਜਾਬ ਪ੍ਰਧਾਨ ਡਾ. ਐਚ ਐਸ ਪੰਨੂੰ ਨੇ ਕਿਹਾ ਕਿ ਕੋਰੋਨਾ ਦੌਰਾਨ ਲੋਕਾਂ ਚ ਬਹੁਤ ਜ਼ਿਆਦਾ ਡਰ ਦਾ ਮਾਹੌਲ ਪਾਇਆ ਜਾ ਰਿਹਾ ਸੀ।ਲੋਕਾਂ ਵਲੋਂ ਇਸ ਸਮੇਂ ਦੌਰਾਨ ਇਕ ਦੂਜੇ ਨੂੰ ਮਿਲਣਾ ਵੀ ਬੰਦ ਕਰ ਦਿੱਤਾ ਸੀ ਪਰੰਤੂ ਉਸ ਸਮੇਂ ਡਾਕਟਰਾਂ ਵਲੋਂ ਆਪਣੇ ਪਰਿਵਾਰ ਤੋਂ ਦੂਰ ਰਹਿ ਕੇ ਅਤੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਜਿਸ ਤਰ੍ਹਾਂ ਲੋਕਾਂ ਦੀ ਸੇਵਾ ਕੀਤੀ ਗਈ ਐ ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਉਨ੍ਹਾਂ ਕਿਹਾ ਕਿ ਡਾਕਟਰਾਂ ਤੋਂ ਇਲਾਵਾ ਨਰਸਾਂ ਅਤੇ ਹੋਰ ਮੈਡੀਕਲ ਅਮਲੇ ਵਲੋਂ ਇਸ ਮਹਾਂਮਾਰੀ ਦੌਰਾਨ ਬਹੁਤ ਹੀ ਮਹੱਤਵਪੂਰਨ ਸੇਵਾਵਾਂ ਨਿਭਾਈਆਂ ਗਈਆਂ ਹਨ ਇਸ ਮੌਕੇ ਐਸ ਐਮ ਓ ਡਾ. ਜਸਵਿੰਦਰ ਸਿੰਘ ਨੇ ਵੀ ਉਕਤ ਸੰਗਠਨ ਵਲੋਂ ਡਾਕਟਰ ਦਿਵਸ ਮੌਕੇ ਕਰਵਾਏ ਗਏ ਸਨਮਾਨ ਸਮਾਰੋਹ ਦੀ ਸ਼ਲਾਘਾ ਕੀਤੀ।