ਕੋਰੋਨਾ ਦਾ ਮੁੜ ਤੋਂ ਕਹਿਰ ਜਾਰੀ, ਪਰ ਲੋਕ ਬੇਪਰਵਾਹ - ਕੋਰੋਨਾ ਮਹਾਂਮਾਰੀ ਦੇ ਮਾਮਲੇ ਵਧਦੇ ਜਾ ਰਹੇ
🎬 Watch Now: Feature Video
ਅੰਮ੍ਰਿਤਸਰ: ਦੇਸ਼ ਭਰ 'ਚ ਕੋਰੋਨਾ ਮਹਾਂਮਾਰੀ ਦੇ ਮਾਮਲੇ ਵਧਦੇ ਜਾ ਰਹੇ ਹਨ। ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਪਰ ਲੋਕਾਂ ਵੱਲੋਂ ਸਰਕਾਰ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ। ਜਿਸ ਤੋਂ ਸਾਫ ਦਿਥ ਰਿਹਾ ਹੈ ਕਿ ਲੋਕਾਂ ਦੇ ਮਨਾਂ ਚ ਕੋਰੋਨਾ ਦਾ ਖੌਫ਼ ਬਿਲਕੁੱਲ ਵੀ ਨਹੀਂ ਹੈ। ਸ਼ਹਿਰ ਦੀਆਂ ਸੜ੍ਹਕਾਂ ਤੇ ਲੋਕ ਬਿਨ੍ਹਾਂ ਮਾਸਕ ਤੋਂ ਨਜਰ ਆ ਰਹੇ ਹਨ। ਬੇਸ਼ਕ ਪੁਲਿਸ ਉਨ੍ਹਾਂ ਨੂੰ ਸਮੇਂ ਸਮੇਂ ਤੇ ਜਾਗਰੂਕ ਕਰ ਰਹੀ ਹੈ ਫਿਰ ਵੀ ਲੋਕ ਇਸ ਗੱਲ ਨੂੰ ਨਹੀਂ ਸਮਝ ਰਹੇ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਲੋਕ ਉਨ੍ਹਾਂ ਦੇ ਡਰ ਤੋਂ ਮਾਸਕ ਪਾ ਰਹੇ ਹਨ ਪਰ ਉਨ੍ਹਾਂ ਵੱਲੋਂ ਗਾਈਡਲਾਈਨਜ਼ ਦੀਆਂ ਪਾਲਣਾ ਨਹੀਂ ਕੀਤੀ ਜਾ ਰਹੀ ਹੈ।