ਜਗਰਾਓਂ ਨਗਰ ਕੌਂਸਲ ’ਚ ਵੱਡੇ ਪੱਧਰ ’ਤੇ ਫੈਲਿਆ ਹੋਇਆ ਹੈ ਭ੍ਰਿਸ਼ਟਾਚਾਰ: ਗੋਪੀ ਸ਼ਰਮਾ - Municipal Council
🎬 Watch Now: Feature Video
ਮੋਗਾ: ਪੰਜਾਬ ’ਚ ਨਗਰ ਕੌਂਸਲ ਦੀਆਂ ਚੋਣਾਂ ਲਈ ਆਪ ਵੱਲੋਂ ਪਾਰਟੀ ਦੇ ਸੂਬਾ ਜਨਰਲ ਸਕੱਤਰ ਗੋਪੀ ਸ਼ਰਮਾ ਦੇ ਨਾਂਅ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਗੋਪੀ ਸ਼ਰਮਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਨਗਰ ਕੌਂਸਲ ਜਗਰਾਓਂ ਵਿਖੇ ਭ੍ਰਿਸ਼ਟਾਚਾਰ ਉੱਚ ਪੱਧਰ ’ਤੇ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਗ੍ਰਾਂਟ ਦਾ ਪੈਸਾ ਹੇਠਾਂ ਤੋਂ ਲੈ ਕੇ ਉੱਪਰ ਤੱਕ ਸਭ ਮਿਲ-ਵੰਡ ਕੇ ਖਾਂਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਮਾਣ ਬਖਸ਼ਦਿਆਂ ਵਾਰਡ ਨੰਬਰ 13 ਤੋਂ ਮੈਦਾਨ ਵਿਚ ਉਤਾਰਿਆ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾਉਂਦੇ ਹੋਏ ਲੋਕਾਂ ਦੇ ਸਹਿਯੋਗ ਸਦਕਾ ਆਪਣੇ ਵਾਰਡ ਤੋਂ ਜਿੱਤ ਪ੍ਰਾਪਤ ਕਰ ਵਾਰਡ ਦੇ ਅਧੂਰੇ ਕੰਮਾਂ ਨੂੰ ਪੂਰਾ ਕਰਨਗੇ।