ਅੰਮ੍ਰਿਤਸਰ ‘ਚ ਸਿਹਤ ਸੁਵਿਧਾਵਾਂ ਨੂੰ ਲੈਕੇ ਪ੍ਰਸ਼ਾਸਨ ਸਖ਼ਤ - Private hospitals
🎬 Watch Now: Feature Video

ਅੰਮ੍ਰਿਤਸਰ: ਉੱਪ ਮੁੱਖ ਮੰਤਰੀ ਓ.ਪੀ ਸੋਨੀ (Deputy Chief Minister OP Soni) ਦੇ ਦਿਸ਼ਾ ਨਿਰਦੇਸ਼ ਤਹਿਤ ਕੌਂਸਲਰ ਵਿਕਾਸ ਸੋਨੀ (Councilor Development Sony) ਵੱਲੋਂ ਸ਼ਹਿਰ ਦੇ ਸਿਵਲ ਹਸਪਤਾਲ (Civil Hospital) ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਹਸਪਤਾਲ (Hospital) ਪਹੁੰਚੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਹਸਪਤਾਲ (Hospital) ਵਿਖੇ ਇਲਾਜ ਕਰਵਾਉਣ ਆਏ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Government of Punjab) ਲੋਕਾਂ ਨੂੰ ਸਿਹਤ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ ਅਤੇ ਇਸੇ ਦੇ ਤਹਿਤ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ (Government hospitals) ਵਿੱਚ ਲੋਕਾਂ ਨੂੰ ਮੁਫ਼ਤ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਤਾ ਜੋ ਪੰਜਾਬ ਦੇ ਲੋਕਾਂ ਦੀ ਨਿੱਜੀ ਹਸਪਤਾਲਾਂ (Private hospitals) ਵਿੱਚ ਹੋ ਰਹੀ ਲੁੱਟ ਨੂੰ ਰੋਕਿਆ ਜਾ ਸਕੇ।