ਚੰਡੀਗੜ੍ਹ ਦੇ ਇੱਕ ਹੋਟਲ ਵਿੱਚ ਪ੍ਰੇਮੀ ਜੋੜੇ ਨੇ ਕੀਤੀ ਖ਼ੁਦਕੁਸ਼ੀ - couple commits suicide in Chandigarh hotel
🎬 Watch Now: Feature Video
ਚੰਡੀਗੜ੍ਹ ਦੇ ਅਟਾਵਾ ਵਿੱਚ ਇੱਕ ਪ੍ਰੇਮੀ ਜੋੜੇ ਨੇ ਪੱਖੇ ਨਾਲ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਕੁੜੀ ਯੂ.ਪੀ. ਦੇ ਜ਼ਿਲ੍ਹਾ ਉਨਾਵ ਦੀ ਰਹਿਣ ਵਾਲੀ ਹੈ ਜਿਸ ਦੀ ਉਮਰ 16 ਸਾਲ ਸੀ ਅਤੇ ਮ੍ਰਿਤਕ ਮੁੰਡਾ ਸੈਕਟਰ 34 ਦਾ ਰਹਿਣ ਵਾਲਾ ਸੀ। ਮੌਕੇ ਤੋਂ ਪੁਲਿਸ ਨੂੰ ਕੋਈ ਵੀ ਸੁਸਾਈਡ ਨੋਟ ਨਹੀਂ ਮਿਲਿਆ। ਦੋਹਾਂ ਨੇ ਸ਼ੁੱਕਰਵਾਰ ਸਵੇਰੇ ਸਵਾਗਤ ਹੋਟਲ ਦੇ ਸੈਕਿੰਡ ਫਲੋਰ 'ਤੇ ਕਮਰਾ ਲਿਆ ਸੀ। ਸਨਿੱਚਰਵਾਰ ਸਵੇਰੇ 11:30 ਵਜੇ ਹੋਟਲ ਦੇ ਵਰਕਰ ਨੇ ਚਾਹ ਦੇਣ ਲਈ ਦਰਵਾਜਾ ਖੜਕਾਇਆ ਤਾਂ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਣ ਮਗਰੋਂ ਪੁਲਿਸ ਨੇ ਦਰਵਾਜ਼ਾ ਤੋੜ ਕੇ ਜਦ ਦੇਖਿਆ ਤਾਂ ਦੋਹਾਂ ਦੀਆਂ ਮ੍ਰਿਤਕ ਦੇਹਾਂ ਪੱਖੇ ਨਾਲ ਲਟਕੀਆਂ ਹੋਈਆਂ ਸਨ। ਪੁਲਿਸ ਨੇ ਦੋਹਾਂ ਮ੍ਰਿਤਕ ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।