ਕੋਵਿਡ-19: ਹੁਸ਼ਿਆਰਪੁਰ 'ਚ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ 33 ਸ਼ਰਧਾਲੂ ਪਾਏ ਗਏ ਕੋਰੋਨਾ ਪੌਜ਼ੀਟਿਵ - ਸ੍ਰੀ ਹਜੂਰ ਸਾਹਿਬ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-7031271-thumbnail-3x2-hsr2.jpg)
ਹੁਸ਼ਿਆਰਪੁਰ: ਪੰਜਾਬ 'ਚ ਕੋਰੋਨਾ ਪੌਜ਼ੀਟਿਵ ਮਾਮਲੇ ਲਗਾਤਾਰ ਵੱਧ ਰਹੇ ਹਨ। ਹੁਣ ਤੱਕ ਸੂਬੇ 'ਚ 600 ਤੋਂ ਵੱਧ ਕੋਰੋਨਾ ਪੌਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਜਿਆਦਾਤਰ ਕੋਰੋਨਾ ਪੌਜ਼ੀਟਿਵ ਮਾਮਲੇ ਸੱਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਦੇ ਕੇਸ ਆ ਰਹੇ ਹਨ, ਉੱਥੇ ਹੀ ਸ੍ਰੀ ਹਜ਼ੂਰ ਸਾਹਿਬ ਤੋਂ ਹੁਸ਼ਿਆਰਪੁਰ ਪਰਤੇ 33 ਸ਼ਰਧਾਲੂਆਂ ਦੀ ਕੋਵਿਡ-19 ਰਿਪੋਰਟ ਪੌਜ਼ੀਟਿਵ ਪਾਈ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੀਐਮਓ ਅਧਿਕਾਰੀ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀ ਸ਼ਰਧਾਲੂਆਂ ਚੋਂ 4 ਪੌਜ਼ੀਟਿਵ ਮਾਮਲੇ ਸਾਹਮਣੇ ਆਏ ਸੀ ਤੇ ਹੁਣ ਕੋਰੋਨਾ ਪੌਜ਼ੀਟਿਵ ਕੁੱਲ ਸ਼ਰਧਾਲੂਆਂ ਦੀ ਗਿਣਤੀ 35 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੁਣ ਤੱਕ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਸਣੇ 351 ਸੈਪਲ ਲਏ ਗਏ ਹਨ, ਜਿਨ੍ਹਾਂ ਚੋਂ 177 ਸੈਂਪਲਾਂ ਦੀ ਰਿਪੋਰਟ ਆ ਚੁੱਕੀ ਹੈ ਜਦਕਿ ਅਜੇ ਤੱਕ 174 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ। ਹੁਣ ਜ਼ਿਲ੍ਹੇ 'ਚ ਕੋਰੋਨਾ ਪੌਜ਼ੀਟਿਵ ਕੇਸਾਂ ਦਾ ਕੁੱਲ ਅੰਕੜਾ 42 ਹੋ ਗਿਆ ਹੈ। ਇਸ ਤੋਂ ਪਹਿਲਾਂ 1 ਕੋਰੋਨਾ ਪੀੜਤ ਦੀ ਮੌਤ ਹੋ ਚੁੱਕੀ ਹੈ ਜਦਕਿ 5 ਸਿਹਤਯਾਬ ਹੋ ਚੁੱਕੇ ਹਨ।