ਕੋਵਿਡ-19: ਫ਼ਤਿਹਗੜ੍ਹ ਸਾਹਿਬ 'ਚ ਇੱਕ ਹੋਰ ਮਾਮਲਾ ਆਇਆ ਸਾਹਮਣੇ - ਸਿਵਲ ਸਰਜਨ ਐਨਕੇ ਅਗਰਵਾਲ
🎬 Watch Now: Feature Video
ਫ਼ਤਿਹਗੜ੍ਹ ਸਾਹਿਬ : ਜ਼ਿਲ੍ਹੇ ਵਿੱਚ ਇੱਕ ਹੋਰ ਕੋਰੋਨਾ ਪੌਜ਼ੀਟਿਵ ਮਰੀਜ਼ ਦੇ ਆਉਣ ਨਾਲ ਹੁਣ ਤੱਕ ਕੁੱਲ ਗਿਣਤੀ 19 ਹੋ ਗਈ ਹੈ। ਤਾਜ਼ਾ ਰਿਪੋਰਟ ਦੇ ਮੁਤਾਬਕ ਅੱਜ ਹਜ਼ੂਰ ਸਾਹਿਬ ਤੋਂ ਪਹੁੰਚੇ 13 ਸ਼ਰਧਾਲੂਆਂ ਵਿੱਚੋਂ ਇੱਕ ਹੋਰ ਮਹਿਲਾ ਦੀ ਰਿਪੋਰਟ ਪਾਜੀਟਿਵ ਆਈ ਹੈ। ਇਸ ਤੋਂ ਪਹਿਲਾਂ 5 ਸ਼ਰਧਾਲੂਆਂ ਦੀ ਰਿਪੋਰਟ ਪੌਜ਼ੀਟਿਵ ਆਈ ਸੀ। ਇਹ ਜਾਣਕਾਰੀ ਜਿਲਾ ਫਤਿਹਗੜ ਸਾਹਿਬ ਦੇ ਸਿਵਲ ਸਰਜਨ ਐਨ ਕੇ ਅਗਰਵਾਲ ਨੇ ਦਿੱਤੀ।